ਹੁਸ਼ਿਆਰਪੁਰ 28 ਅਪ੍ਰੈਲ ( ਤਰਸੇਮ ਦੀਵਾਨਾ ) ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਵਿੱਚ ਇੰਟਰ-ਹਾਊਸ ਕੂਈਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਦੀ ਨੁਮਾਇੰਦਗੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੁਕਾਬਲੇ ਵਿੱਚ ਐਕਵਾ ਹਾਊਸ ਦੀ ਟੀਮ ਨੇ ਜਿੱਤ ਹਾਸਲ ਕੀਤੀ।ਇਸ ਮੌਕੇ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੇ ਐਮ ਡੀ ਉੱਘੇ ਸਮਾਜ ਸੇਵਕ ਅਤੇ ਬੁੱਧੀਜੀਵੀ ਸ਼ਖਸ਼ੀਅਤ ਡਾ. ਅਸ਼ੀਸ਼ ਸਰੀਨ ਵੱਲੋਂ ਜੇਤੂ ਟੀਮ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਜੀਵਨ ਵਿੱਚ ਹਮੇਸ਼ਾਂ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ ਗਈ।