Breaking
Sat. Oct 11th, 2025

1 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਮਨਾਇਆ ਜਾਵੇਗਾ ਅਕਾਲੀ ਦਲ (ਅੰਮ੍ਰਿਤਸਰ) ਦਾ ਸਥਾਪਨਾ ਦਿਵਸ : ਸਿੰਗੜੀਵਾਲਾ

ਅਕਾਲ ਤਖਤ ਸਾਹਿਬ

ਹੁਸ਼ਿਆਰਪੁਰ 29 ਅਪ੍ਰੈਲ ( ਤਰਸੇਮ ਦੀਵਾਨਾ ) 1992 ਦੀਆਂ ਇਲੈਕਸ਼ਨਾਂ ਦਾ ਬਾਈਕਾਟ ਕਰਨ ਤੋਂ ਬਾਅਦ ਬਣੀ ਜਾਲਮ ਬੇਅੰਤ ਸਿੰਘ ਦੀ ਸਰਕਾਰ ਨੇ ਸਿੱਖਾਂ ਉੱਤੇ ਜ਼ੁਲਮਾਂ ਦੀ ਹਨੇਰੀ ਝੁਲਾ ਦਿੱਤੀ ਅਤੇ ਸਿੱਖ ਸਿਆਸਤ ਖੇਰੂ ਖੇਰੂ ਹੋ ਗਈ ਸਿੱਖ ਸਿਆਸਤ ਨੂੰ ਇਕੱਠਿਆਂ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨੇ ਸਾਰੇ ਅਕਾਲੀ ਦਲਾਂ ਦੇ ਆਗੂਆਂ ਕੈਪਟਨ ਅਮਰਿੰਦਰ ਸਿੰਘ, ਜਗਦੇਵ ਸਿੰਘ ਤਲਵੰਡੀ, ਗੁਰਚਰਨ ਸਿੰਘ ਟੌਹੜਾ, ਸਿਮਰਨਜੀਤ ਸਿੰਘ ਮਾਨ, ਸੁਰਜੀਤ ਸਿੰਘ ਬਰਨਾਲਾ, ਕਰਨਲ ਜਸਮੇਰ ਸਿੰਘ ਬਾਲਾ ਤੇ ਭਾਈ ਮਨਜੀਤ ਸਿੰਘ ਆਦਿ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰ ਲਿਆ ਅਤੇ ਸਾਰੇ ਅਕਾਲੀ ਦਲਾਂ ਨੂੰ ਭੰਗ ਕਰਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਥਾਪਨਾ ਕੀਤੀ ਅਤੇ ਅੰਮ੍ਰਿਤਸਰ ਐਲਾਨਨਾਮੇ ਦੀਆਂ ਕਸਮਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਾਰੇ ਆਗੂਆਂ ਨੂੰ ਚੁਕਾਈਆਂ ਅਕਾਲ ਤਖਤ ਸਾਹਿਬ ਤੇ ਪੈਦਾ ਹੋਏ ਅਕਾਲੀ ਦਲ (ਅੰਮ੍ਰਿਤਸਰ) ਦਾ ਸਥਾਪਨਾ ਦਿਵਸ 01 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾਵੇਗਾ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਬੇਸ਼ੱਕ ਹੁਣ ਬਹੁਤ ਸਾਰੇ ਧੜੇ ਆਪਣੇ ਆਪ ਨੂੰ ਅਕਾਲੀ ਦਲ ਕਹਾਉਣ ਦਾ ਯਤਨ ਕਰਦੇ ਹਨ ਪਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੇਵਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹੀ ਸਥਾਪਿਤ ਹੋਇਆ ਹੈ ਜਿਸ ਦੀ ਵਰੇਗੰਡ ਮਨਾਉਣ ਲਈ 01ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਗਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

By admin

Related Post