Breaking
Sat. Oct 11th, 2025

ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਵੱਖ-ਵੱਖ ਆਦਮੀ ਕਲੀਨਿਕਾਂ ਦਾ ਦੌਰਾ

ਪਵਨ ਕੁਮਾਰ ਸ਼ਗੋਤਰਾ

ਹੁਸ਼ਿਆਰਪੁਰ 12 ਜੂਨ (ਤਰਸੇਮ ਦੀਵਾਨਾ)- ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਅੱਜ ਆਮ ਆਦਮੀ ਕਲੀਨਿਕ ਬਾੜੀ ਖੱਡ, ਮਨਹੋਤਾ, ਬਰੂਹੀ, ਕਪਾਹਟ ਅਤੇ ਭਾਗੋਵਾਲ ਦਾ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਵੀ ਮੌਜੂਦ ਸਨ।

ਸਿਵਲ ਸਰਜਨ ਵਲੋਂ ਇਹਨਾਂ ਕਲੀਨਿਕਾਂ ਦੀ ਚੈਕਿੰਗ ਦੇ ਦੌਰਾਨ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ।

ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਿਦਾਇਤ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।

By admin

Related Post