ਭਾਰਤੀ ਸੰਵਿਧਾਨ ਨੂੰ ਵਰਲਡ ਦੇ ਸਵਿਧਾਨਾ ਵਿੱਚੋ ਸਭ ਤੋਂ ਉੱਤਮ ਸੰਵਿਧਾਨ ਵਜੋਂ ਮੰਨਿਆ ਗਿਆ ਹੈ : ਪੰਜਾਬ ਪ੍ਰਧਾਨ ਬੀਰਪਾਲ ਠਰੋਲੀ
ਹੁਸ਼ਿਆਰਪੁਰ 22 ਜੂਨ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਨੇ ਕੁਝ ਚੌਣਵੇਂ ਪੱਤਰਕਾਰਾ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਭਾਰਤ ਦੇ ਹਰ ਧਰਮ ਹਰ ਮਜ਼੍ਹਬ ਨੂੰ ਸਵਿਧਾਨ ਰਾਹੀ ਬਰਾਬਰ ਦੇ ਹੱਕ ਲੈ ਕੇ ਦਿੱਤੇ ਹਨ । ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਪੂਰੇ ਪੰਜਾਬ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਭਾਰਤ ਦੇ ਸੰਵਿਧਾਨ ਦੇ ਰਚੇਤਾ ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਬਾਬਾ ਸਾਹਿਬ ਜੀ ਨੂੰ ਇੱਕ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਭਾਰਤ ਦੇ ਲੋਕਾਂ ਵੱਲੋਂ ਬੜੀ ਸ਼ਿੱਦਤ ਨਾਲ ਉਹਨਾਂ ਨੂੰ ਯਾਦ ਕੀਤਾ,ਜਾਦਾ ਹੈ ਉਹਨਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਰਚੇਤਾ ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਬਾਬਾ ਸਾਹਿਬ ਜੀ ਨੂੰ ਇੱਕ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ। ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਵਰਲਡ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਮੰਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਵਲੋਂ ਲਿਖੇ ਸੰਵਿਧਾਨ ਵਿੱਚ ਭਾਰਤ ਦੇ ਹਰ ਨਾਗਰਿਕ,ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਪ੍ਰਬੰਧ ਕੀਤਾ ਹੈ। ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਹਨਾ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਲੋਂ ਪਿੰਡਾਂ ਵਿੱਚ ਜਾਕੇ ਹਰੇਕ ਵਰਗ ਦੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਸੰਵਿਧਾਨ ਵਿਚ ਦਰਜ ਉਨ੍ਹਾਂ ਦੇ ਹੱਕਾਂ ਅਤੇ ਫ਼ਰਜ਼ਾਂ ਵਾਰੇ ਜਾਣੂ ਕਰਵਾਇਆ ਜਾਵੇਗਾ।