Breaking
Tue. Jul 15th, 2025

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਦੇ ਸਭ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਹਾਸਲ ਕੀਤੇ : ਡਾ. ਆਸ਼ੀਸ਼ ਸਰੀਨ

ਹੁਸ਼ਿਆਰਪੁਰ 18 ਮਈ ( ਤਰਸੇਮ ਦੀਵਾਨਾ ) ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਕੋਮਲ ਕੌਰ ਨੇ 92% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਗਗਨਜੋਤ ਕੌਰ ਨੇ 90% ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸੁਹਾਨੀ ਅਤੇ ਜਯਾ ਨੇ 89% ਅੰਕ ਲੈ ਕੇ ਤੀਜਾ ਸਥਾਨ ਸਾਂਝਾ ਕੀਤਾ। ਸਕੂਲ ਦੇ ਹੋਰ ਸਾਰੇ ਵਿਦਿਆਰਥੀਆਂ ਨੇ ਵੀ ਉੱਤਮ ਪ੍ਰਦਰਸ਼ਨ ਕੀਤਾ, ਜਿੱਥੇ ਸਭ ਨੇ 80% ਤੋਂ ਵੱਧ ਅੰਕ ਹਾਸਲ ਕੀਤੇ ਹਨ, ਜੋ ਕਿ ਉਨ੍ਹਾਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਸਕੂਲ ਦੀ ਉੱਚ ਮਿਆਰੀ ਸਿੱਖਿਆ ਨੂੰ ਦਰਸਾਉਂਦਾ ਹੈ।

ਸਕੂਲ ਦੇ ਚੇਅਰਮੈਨ ਡਾ. ਆਸ਼ੀਸ਼ ਸਰੀਨ, ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਅਰੋੜਾ, ਕੋਆਰਡੀਨੇਟਰ ਅਸ਼ੋਕ ਕੁਮਾਰ ਨੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਤੇ ਬੱਚਿਆਂ ਦਾ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਲਈ ਮੂੰਹ ਮਿੱਠਾ ਵੀ ਕਰਵਾਇਆ ਗਿਆ। ਸਕੂਲ ਪ੍ਰਬੰਧਨ ਨੇ ਸਾਰੇ ਵਿਦਿਆਰਥੀਆਂ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਉਚਾਈਆਂ ਹਾਸਲ ਕਰਨ ਦੀ ਕਾਮਨਾ ਕੀਤੀ।

By admin

Related Post