ਪਲੇਸਮੈਂਟ ਕੈਂਪ ’ਚ 28 ਨੌਜਵਾਨ ਰੋਜ਼ਗਾਰ ਲਈ ਸ਼ਾਰਟਲਿਸਟ

ਪਲੇਸਮੈਂਟ ਕੈਂਪ

ਜਲੰਧਰ 22 ਮਈ (ਜਸਵਿੰਦਰ ਸਿੰਘ ਆਜ਼ਾਦ)- ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਦੌਰਾਨ 28 ਉਮੀਦਵਾਰ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਜੀਨੀਅਸ ਅਤੇ ਕਿਆਰਾ ਕੰਸਲਟੈਂਸੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 39 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 28 ਉਮੀਦਵਾਰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਅਜਿਹੇ ਹੋਰ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਇਨ੍ਹਾਂ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

By admin

Related Post