ਹੁਸ਼ਿਆਰਪੁਰ, 1 ਮਈ (ਤਰਸੇਮ ਦੀਵਾਨਾ) ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ, ਜਹਾਨਖੇਲਾ ਦਾ 30ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਇਕੱਠ ਦੌਰਾਨ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਮੈਂਬਰ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ ਪਰਮਜੀਤ ਸਿੰਘ ਸਚਦੇਵਾ ਨੇ ਆਪਣੀ ਮਾਤਾ ਸ਼੍ਰੀਮਤੀ ਇੰਦਰਜੀਤ ਕੌਰ ਸਚਦੇਵਾ ਦੇ ਜਨਮ ਦਿਨ ਦਾ ਜਸ਼ਨ ਮਨਾਉਂਦੇ ਹੋਏ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਭੇਟ ਕੀਤੀਆਂ ਅਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਸੋਸਾਇਟੀ ਦੇ ਸਾਰੇ ਮੈਂਬਰਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਸ਼ੇਸ਼ ਬੱਚਿਆਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਸ਼ੁਰੂਆਤ 4 ਬੱਚਿਆਂ ਨਾਲ ਹੋਈ ਸੀ ਅਤੇ ਹੁਣ 250 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਇਸ ਮੌਕੇ ਸੁਸਾਇਟੀ ਮੈਂਬਰਾਂ ਵੱਲੋਂ ਸਚਦੇਵਾ ਪਰਿਵਾਰ ਨੂੰ ਸ਼੍ਰੀਮਤੀ ਇੰਦਰਜੀਤ ਕੌਰ ਸਚਦੇਵਾ ਦੇ ਜਨਮ ਦਿਨ ਦੀ ਵਧਾਈ ਦਿੱਤੀ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਡਿੰਪੀ ਸਚਦੇਵਾ, ਸਾਬਕਾ ਸਰਪੰਚ ਜੁਗਲ ਕਿਸ਼ੋਰ, ਕਮਲ, ਕੁਲਦੀਪ ਕੁਮਾਰ, ਸਕੱਤਰ ਕਰਨਲ ਗੁਰਮੀਤ ਸਿੰਘ, ਮਲਕੀਤ ਸਿੰਘ ਮਹੇਦੂ, ਰਾਮ ਆਸਰਾ, ਸੀ.ਏ ਤਰਨਜੀਤ ਸਿੰਘ, ਮਸਤਾਨ ਸਿੰਘ ਗਰੇਵਾਲ, ਹਰੀਸ਼ ਠਾਕੁਰ, ਵਿਨੋਦ ਭੂਸ਼ਨ, ਹਰਮੇਸ਼ ਤਲਵਾੜ, ਰਾਮ ਕੁਮਾਰ, ਲੋਕੇਸ਼ ਖੰਨਾ, ਐਡਵੋਕੇਟ ਹਰੀਸ਼ ਕੁਮਾਰ ਕੋਆਰਡੀਨੇਟਰ, ਹਰਮੇਸ਼ ਚੰਦਰ, ਐਡਵੋਕੇਟ ਬਰਸੀ. ਪ੍ਰਿੰਸੀਪਲ ਸ਼ੈਲੀ ਸ਼ਰਮਾ ਆਦਿ ਵੀ ਹਾਜ਼ਰ ਸਨ।