Breaking
Tue. Jul 15th, 2025

927 ਏਕੜ ਜ਼ਮੀਨ ਉਪਰ ਬੇਗਮਪੁਰਾ ਵਸਾਉਣ ਲਈ ਗ੍ਰਿਫ਼ਤਾਰ ਕੀਤੇ ਮਜ਼ਦੂਰ, ਔਰਤਾਂ ਅਤੇ ਕਿਸਾਨਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਬੇਗਮਪੁਰਾ

ਮਾਨ ਸਰਕਾਰ ਵਲੋਂ ਹੱਕ ਮੰਗਦੇ ਮਜ਼ਦੂਰਾਂ ਉੱਪਰ ਜ਼ਬਰ ਤੇ ਜ਼ੁਲਮ ਕਰਨਾ ਸਰਕਾਰ ਦੀ ਵੱਡੀ ਭੁੱਲ ਹੈ : ਪੰਜਾਬ ਪ੍ਰਧਾਨ ਬੀਰਪਾਲ ਠਰੋਲੀ

ਹੁਸ਼ਿਆਰਪੁਰ 24 ਮਈ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖ਼ੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫ਼ਤਹਿਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੋਰਸ ਦੇ ਧਾਕੜ ਪ੍ਰਧਾਨ ਬੀਰਪਾਲ ਠਰੋਲੀ ਦੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 927 ਏਕੜ ਜ਼ਮੀਨ ਉਪਰ ਬੇਗਮਪੁਰਾ ਵਸਾਉਣ ਅਤੇ 17 ਏਕੜ ਲੈਂਡ ਸੀਲਿੰਗ ਐਕਟ ਤਹਿਤ ਵਾਧੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਵਿੱਚ ਵੰਡਣ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਗਿਰਫ਼ਤਾਰ ਕੀਤੇ ਮਜ਼ਦੂਰਾਂ, ਔਰਤਾਂ ਅਤੇ ਮਰਦਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਹੱਕ ਮੰਗਦੇ ਮਜ਼ਦੂਰਾਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ਬਰ, ਜ਼ੁਲਮ ਦੀ ਬੇਗਮਪੁਰਾ ਟਾਈਗਰ ਫੋਰਸ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ

ਉਹਨਾਂ ਕਿਹਾ ਕਿ ਹੱਕ ਮੰਗਦੇ ਮਜ਼ਦੂਰਾਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ਬਰ, ਜ਼ੁਲਮ ਦੀ ਬੇਗਮਪੁਰਾ ਟਾਈਗਰ ਫੋਰਸ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਉਹਨਾਂ ਕਿਹਾ ਕਿ ਬੇਚਿਰਾਗ ਪਿੰਡ ਬੀੜ ਐਸਵਾਨ ਸੰਗਰੂਰ ਵਿਖੇ 927 ਏਕੜ ਜ਼ਮੀਨ ਚ ਬੇਗ਼ਮਪੁਰਾ ਵਸਾਉਣ ਨੂੰ ਰੋਕਣ ਲਈ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਬੁਖਲਾਹਟ ਵਿੱਚ ਆ ਕੇ ਬੇਜ਼ਮੀਨੇ ਐਸਸੀ ਮਜ਼ਦੂਰਾਂ ਉੱਪਰ ਚਲਾਏ ਦਮਨ ਚੱਕਰ ਵਿੱਚ ਸੈਂਕੜੇ ਮਜ਼ਦੂਰ ਮਰਦ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਐਸਸੀ ਸਮਾਜ ਨਾਲ ਧ੍ਰੋਹ ਕਮਾਇਆ ਗਿਆ ਹੈ। ਉਹਨਾਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਨੇ ਬੀੜ ਐਸਵਾਨ ਜ਼ਮੀਨ ਵੱਲ ਵੱਧ ਰਹੇ ਸੈਂਕੜੇ ਮਜ਼ਦੂਰਾਂ ਨੂੰ ਵੱਖ ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਝ ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ ਲੇਕਿਨ 400 ਤੋਂ ਵੱਧ ਮਜ਼ਦੂਰ ਮਰਦ ਔਰਤਾਂ ਨੂੰ ਸੰਗਰੂਰ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਕਰਨ ਉਪਰੰਤ ਸੰਗਰੂਰ ਜੇਲ੍ਹ ਚ 70, ਮਲੇਰਕੋਟਲਾ ਵਿੱਚ 35, ਪਟਿਆਲਾ ਵਿੱਚ 66 ਅਤੇ ਨਾਭਾ ਜੇਲ੍ਹ ਵਿੱਚ 85 ਮਜ਼ਦੂਰਾਂ ਨੂੰ ਕੈਦ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

ਉਹਨਾਂ ਕਿਹਾ ਕਿ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਬਠਿੰਡਾ ਜੇਲ੍ਹ ਵਿੱਚ 100 ਦੇ ਕਰੀਬ ਮਜ਼ਦੂਰ ਔਰਤਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ ਪ੍ਰੰਤੂ ਬਾਕੀ ਮਜ਼ਦੂਰ ਮਰਦ ਔਰਤਾਂ ਨੂੰ ਕਿਸ ਜੇਲ੍ਹ ਜਾਂ ਆਰਜੀ ਜੇਲ੍ਹ ਵਿੱਚ ਪ੍ਰਸ਼ਾਸਨ ਨੇ ਨਜ਼ਰਬੰਦ ਕੀਤਾ ਹੈ ਤੁਰੰਤ ਦੱਸਿਆ ਜਾਵੇ ਪਰ ਪ੍ਰਸ਼ਾਸਨ ਉਹ ਦੱਸਣ ਲਈ ਤਿਆਰ ਨਹੀਂ ਬੇਗਮਪੁਰਾ ਟਾਈਗਰ ਫੋਰਸ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਵਲੋਂ ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤੇ ਮਜ਼ਦੂਰਾਂ ਦੀ ਗਿਣਤੀ ਤੁਰੰਤ ਜਨਤਕ ਕੀਤੀ ਜਾਵੇ । ਉਹਨਾਂ ਕਿਹਾ ਕਿ ਗ੍ਰਿਫਤਾਰ ਕੀਤੇ ਮਜਦੂਰਾਂ ਨੂੰ ਅਗਰ ਰਿਹਾਅ ਨਾ ਕੀਤਾ ਤਾ ਬੇਗਮਪੁਰਾ ਟਾਈਗਰ ਫੋਰਸ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਿਲਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਜਦੂਰਾ ਨੂੰ ਕਿਸ ਕਿਸ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ ਦੱਸਿਆ ਜਾਵੇ ਤਾਂ ਕਿ ਫਿਕਰਮੰਦ ਪਰਿਵਾਰਾਂ ਨੂੰ ਉਹਨਾਂ ਦੇ ਆਪਣਿਆਂ ਦੀ ਸਹੀ ਸਲਾਮਤ ਹੋਣ ਦੀ ਸਹੀ ਜਾਣਕਾਰੀ ਮਿਲ ਸਕੇ। ਇਸ ਮੌਕੇ ਹੋਰਨਾਂ ਤੋ ਇਲਾਵਾ ਸਨੀ ਸੀਣਾ, ਕਰਮਜੀਤ ਨਾਰਾਂ ਡਾਡਾ,ਵਿਸ਼ਾਲ ਸਿੰਘ,ਵਿੱਕੀ ਪੁਰਹੀਰਾ, ਬਾਲੀ ਸੁੰਦਰ ਨਗਰ,ਆਦਿ ਹਾਜ਼ਰ ਸਨ !

By admin

Related Post