Breaking
Wed. Jul 29th, 2026

ਨਕੋਦਰ, ਕਰਤਾਰਪੁਰ ਤੇ ਆਦਮਪੁਰ ਦੇ ਪਿੰਡਾਂ ’ਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ

ਪਿੰਡ ਦਰਗਾਬਾਦ, ਬਿੱਲਾ ਨਵਾਬ, ਜਮਾਲਪੁਰ, ਮੁਹੰਮਦਪੁਰ, ਮਲਸੀਆਂ ਤੇ ਮੰਡੇਰ ਦੇ ਵਸਨੀਕਾ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਜਲੰਧਰ 28 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਨਕੋਦਰ, ਕਰਤਾਰਪੁਰ ਅਤੇ ਆਦਮਪੁਰ ਦੇ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।

ਬੀਤੀ ਸ਼ਾਮ ਸਬ ਡਵੀਜ਼ਨ ਨਕੋਦਰ ਦੇ ਪਿੰਡ ਦਰਗਾਬਾਦ ਤੇ ਬਿੱਲਾ ਨਵਾਬ ਅਤੇ ਸਬ ਡਵੀਜ਼ਨ ਆਦਮਪੁਰ ਦੇ ਪਿੰਡ ਮਲਸੀਆਂ ਤੇ ਮੰਡੇਰ ਤੋਂ ਇਲਾਵਾ ਕਰਤਾਰਪੁਰ ਦੇ ਪਿੰਡ ਜਮਾਲਪੁਰ ਤੇ ਮੁਹੰਮਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਉੱਚ ਆਦਰਸ਼ਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਤਿਆਰ ਐਲ.ਈ.ਡੀ. ਸਕਰੀਨਾਂ ’ਤੇ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਲੋਕਾਂ ਖਾਸ ਕਰ ਨੌਜਵਾਨਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਸਮਾਨਤਾ, ਮਨੁੱਖਤਾ ਦੀ ਭਲਾਈ, ਸੱਚ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਪ੍ਰੇਰਨਾ ਲੈਂਦਿਆਂ ਗੁਰੂ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ ਗਿਆ।

ਪਿੰਡ ਵਾਸੀਆਂ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਸੇਵਾ ਅਤੇ ਮਿਹਨਤ ਦੇ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਲੋਕਾਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ਉਤੇ ਚੱਲਣ ਦੀ ਪ੍ਰੇਰਨਾ ਮਿਲੇਗੀ।

By admin

Related Post