Breaking
Sat. Jul 25th, 2026

ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਮਨੁੱਖਤਾ ਦੇ ਸੰਦੇਸ਼ ਨਾਲ ਜੋੜ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ

ਸ੍ਰੀ ਗੁਰੂ ਰਵਿਦਾਸ ਜੀ

ਪਿੰਡ ਢੰਡੌਰੀ, ਲੁਟੇਰਾ ਕਲਾਂ ਤੇ ਸੋਹੇਵਾਲ ਦੀ ਸੰਗਤ ਨੇ ਦੇਖੀ ਵਿਸ਼ੇਸ਼ ਡਾਕੂਮੈਂਟਰੀ

ਜਲੰਧਰ 24 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਜ਼ਿਲ੍ਹੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਢੰਡੌਰੀ, ਲੁਟੇਰਾ ਕਲਾਂ ਅਤੇ ਸੋਹੇਵਾਲ ਵਿਖੇ ਡਾਕੂਮੈਂਟਰੀ ਵੈਨਾਂ ’ਤੇ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡ ਵਾਸੀਆਂ ਨੂੰ ਇਹ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਦਸਤਾਵੇਜ਼ੀ ਫਿਲਮ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਮਹਾਨ ਵਿਚਾਰਾਂ ਅਤੇ ਸਮਾਜਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਇਆ ਗਿਆ।

ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਮਹਾਨ ਵਿਚਾਰਾਂ, ਸਮਾਜਿਕ ਨਿਆਂ, ਮਨੁੱਖਤਾ ਦੀ ਸੇਵਾ, ਸੱਚ, ਕਿਰਤ ਅਤੇ ਸਮਾਨਤਾ ਦੇ ਸੁਨੇਹੇ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਗੁਰੂਆਂ ਤੇ ਸੰਤਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੋੜਨ ਵਿੱਚ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਦਾ ਮਾਰਗ ਦਰਸ਼ਨ ਕਰਦੀਆਂ ਹਨ, ਜਿਸ ਨਾਲ ਸਮਾਜ ਵਿੱਚ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ।

By admin

Related Post