• 5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜਾ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ : ਚੇਅਰਮੈਨ ਹਰਦੇਵ ਸਿੰਘ ਕੌਂਸਲ
ਹੁਸ਼ਿਆਰਪੁਰ 19 ਮਾਰਚ ( ਤਰਸੇਮ ਦੀਵਾਨਾ ) ਮਹਾਰਾਜਾ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਐਜੂਕੇਸ਼ਨਲ ਟਰਸਟ ਰਜਿ ਦੀ ਇੱਕ ਅਹਿਮ ਮੀਟਿੰਗ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਦਸੂਹਾ (ਮੁਕੇਰੀਆਂ) ਵਿਖ਼ੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਤੇ ਵਾਈਸ ਚੇਅਰਮੈਨ ਪ੍ਰਦੀਪ ਪਲਾਹਾ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦਾ 5 ਮਈ ਨੂੰ ਵੱਡੇ ਪੱਧਰ ਤੇ ਜਨਮ ਦਿਹਾੜਾ ਮਨਾਉਣ, ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਗੁਰਦੁਵਾਰਾ ਸਾਹਿਬ ਦੀ ਇਮਾਰਤ ਅਤੇ ਹੋਰ ਉਸਾਰੀ ਕਾਰਜਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਅਤੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਅਤੇ ਤਿਆਰੀਆਂ ਲਈ ਮੈਂਬਰਾਂ ਦੀਆਂ ਡਿਊਟੀਆਂ ਲਾਉਣ ਦੇ ਏਜੰਡੇ ‘ਤੇ ਵਿਆਪਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਟਰਸਟ ਮੈਂਬਰਾਂ ਦੇ ਸੁਝਾਓ ਮੰਗੇ ਗਏ |
ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਦੇ ਅਧੂਰੇ ਪਏ ਉਸਾਰੀ ਕਾਰਜਾਂ ਨੂੰ 30 ਅਪ੍ਰੈਲ ਤੱਕ ਮੁਕੰਮਲ ਕਰਨ, ਕਿਲ੍ਹੇ ਦੇ ਰੱਖ ਰੱਖਾਵ ਲਈ ਵਿਆਪਕ ਯੋਜਨਾ ਤਿਆਰ ਕਰਨ ਅਤੇ 5 ਮਈ ਨੂੰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਲਾਨਾ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਟਰੱਸਟ ਦੇ ਮੈਂਬਰਾਂ ਨੇ ਆਪੋ-ਆਪਣੇ ਸੁਝਾਓ ਦਿੱਤੇ | ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਟਰੱਸਟ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਨਾਮ ‘ਤੇ ਸਕੂਲ ਤੇ ਨਰਸਿੰਗ ਕਾਲਜ ਦੇ ਪ੍ਰੋਜੈਕਟ ਵੀ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਉਨਾਂ 5 ਮਈ ਦੇ ਸਮਾਗਮ ਲਈ ਵਾਈਸ ਚੇਅਰਮੈਨ ਪ੍ਰਦੀਪ ਪਲਾਹਾ ਨੂੰ ਕਮਾਨ ਸੋਂਪਦਿਆਂ ਲੋੜੀਂਦੀਆਂ ਤਿਆਰੀਆਂ ਕਰਨ ਦੇ ਅਖਤਿਆਰ ਦਿੱਤੇ |
ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਉੜਮੁਡ਼ ਦੀ ਅਗਵਾਈ ਵਿੱਚ ਪੇਸ਼ ਕੀਤੇ ਗਏ ਸਾਰੇ ਮਤਿਆਂ ਨੂੰ ਸਰਬਸੰਮਤੀ ਨਾਲ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ | ਇਸ ਮੀਟਿੰਗ ਵਿੱਚ ਸਰਪ੍ਰਸਤ ਧਰਮਪਾਲ ਸਲਗੋਤਰਾ,ਕਾਬਲ ਸਿੰਘ ਮੈਨੇਜਰ,ਵਾਈਸ ਪ੍ਰਧਾਨ ਦਵਿੰਦਰ ਸਿੰਘ ਘੋਗਰਾ ,ਡਾ ਚੈਨ ਸਿੰਘ, ਐਕਸੀਅਨ ਗੁਰਦੇਵ ਸਿੰਘ ਅਸਿਸਟੈਂਟ ਮੈਨਜਰ,ਸੁਖਦੇਵ ਸਿੰਘ,ਬਲਬੀਰ ਸਿੰਘ, ਕੈਸ਼ੀਅਰ ਲਖਵੀਰ ਸਿੰਘ, ਭਾਈ ਦਲਜੀਤ ਸਿੰਘ, ਭਾਈ ਰਵਿੰਦਰ ਸਿੰਘ ਮੁਕੇਰੀਆਂ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |