Breaking
Sat. Apr 26th, 2025

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜਲੰਧਰ (ਦਿਹਾਤੀ) ’ਚ ਕਣਕ ਦੀ ਨਾੜ/ ਰਹਿੰਦ ਖੂਹੰਦ ਨੂੰ ਅੱਗ ਲਗਾਉਣ ’ਤੇ ਪਾਬੰਦੀ

ਕਣਕ ਦੀ ਨਾੜ

ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਮਨਾਹੀ

ਬੀ.ਆਈ.ਐਸ. ਸਰਟੀਫਿਕੇਟ ਵਾਲੀਆਂ ਹਾਰਵੈਸਟਰ ਕੰਬਾਈਨਾਂ ਨਾਲ ਹੀ ਕੀਤੀ ਜਾਵੇਗੀ ਕਣਕ ਦੀ ਕਟਾਈ

ਜਲੰਧਰ 1 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਅਪਰਨਾ ਐਮ.ਬੀ.ਵੱਲੋਂ ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ U/S 19 ਆਫ਼ ਦਿ ਏਅਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਪਲੂਸ਼ਨ ਐਕਟ,1981 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ.ਆਈ.ਐਸ. ਦਾ ਸਰਟੀਫਿਕੇਟ ਹੋਵੇ। ਇਹ ਦੋਵੇਂ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ।

By admin

Related Post