Breaking
Fri. Oct 9th, 2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਸੰਭਾਲਿਆ ਚਾਰਜ

ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ

ਬਾਰ ਦੀ ਬਿਹਤਰੀ, ਵਕੀਲਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹੱਕਾਂ ਦੀ ਮਜ਼ਬੂਤ ਪੈਰਵੀ ਨੂੰ ਦਿੱਤੀ ਜਾਵੇਗੀ ਤਰਜੀਹ

ਹੁਸ਼ਿਆਰਪੁਰ 15 ਸਤੰਬਰ (ਤਰਸੇਮ ਦੀਵਾਨਾ) – ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਅੱਜ ਰਸਮੀ ਤੌਰ ’ਤੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਦੌਰਾਨ ਸਾਬਕਾ ਪ੍ਰਧਾਨ ਪਲਵਿੰਦਰ ਸਿੰਘ ਘੁੰਮਣ ਅਤੇ ਸਾਬਕਾ ਮੀਤ ਪ੍ਰਧਾਨ ਵਿਕਰਮ ਸਿੰਘ ਨੇ ਰਸਮੀ ਤੌਰ ’ਤੇ ਚਾਰਜ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੇ ਹਵਾਲੇ ਕੀਤਾ। ਉਨ੍ਹਾਂ ਨੇ ਨਵੇਂ ਪ੍ਰਧਾਨ ਨੂੰ ਜ਼ਿਲ੍ਹਾ ਬਾਰ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਮੁੱਚੀ ਕਾਰਜਕਾਰਨੀ ਮੌਜੂਦ ਰਹੀ।

ਇਸ ਵਿੱਚ ਸਕੱਤਰ ਪੁਨੀਤ ਇੰਦਰ ਸਿੰਘ ਕੰਗ, ਮੀਤ ਪ੍ਰਧਾਨ ਮਾਣਕ ਡੋਗਰਾ, ਮੀਤ ਪ੍ਰਧਾਨ ਗੁਰਪ੍ਰੀਤ ਕੌਰ, ਜੁਆਇੰਟ ਸਕੱਤਰ ਐਡਵੋਕੇਟ ਨੈਨਸੀ ਸ਼ਰਮਾ, ਕਾਰਜਕਾਰਨੀ ਮੈਂਬਰ ਧਰੁਵ ਵਰਮਾ, ਆਸ਼ੀ ਸ਼ਰਮਾ ਅਤੇ ਮਨਦੀਪ ਕੌਰ ਤੋਂ ਇਲਾਵਾ ਸਾਬਕਾ ਸਕੱਤਰ ਐਡਵੋਕੇਟ ਗੁਰਬੀਰ ਸਿੰਘ ਚੌਟਾਲਾ, ਰਵਿੰਦਰ ਸਿੰਘ ਰਾਣਾ, ਗੁਰਜਿੰਦਰ ਸਿੰਘ ਗੋਲਡੀ, ਵਿਨੇ ਸ਼ਰਮਾ ਅਤੇ ਬਬਲੂ ਡਡਵਾਲ ਸਮੇਤ ਹੋਰ ਵਕੀਲ ਵੀ ਹਾਜ਼ਰ ਸਨ।

By admin

Related Post