ਐਡਵੋਕੇਟ ਸੁਖਬੀਰ ਸਿੰਘ ਨੂੰ ਹਲਕਾ ਹੁਸ਼ਿਆਰਪੁਰ ਲੀਗਲ ਵਿੰਗ ਦੀ ਕਮਾਨ

ਐਡਵੋਕੇਟ ਸੁਖਬੀਰ ਸਿੰਘ

ਸੰਜੀਵ ਤਲਵਾੜ ਵੱਲੋਂ ਸੇਵਾਵਾਂ ਨੂੰ ਦੇਖਦਿਆਂ ਸੌਂਪੀ ਅਹਿਮ ਜ਼ਿੰਮੇਵਾਰੀ

ਹੁਸ਼ਿਆਰਪੁਰ, 8 ਸਤੰਬਰ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੇ ਕੰਮਕਾਜ ਨੂੰ ਨਵੀਂ ਗਤੀ ਦੇਣ ਲਈ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਸੰਜੀਵ ਤਲਵਾੜ ਵੱਲੋਂ ਅਹਿਮ ਨਿਯੁਕਤੀ ਕਰਦਿਆਂ ਐਡਵੋਕੇਟ ਸੁਖਬੀਰ ਸਿੰਘ ਨੂੰ ਹਲਕਾ ਹੁਸ਼ਿਆਰਪੁਰ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੁਖਬੀਰ ਸਿੰਘ ਦੀ ਪਾਰਟੀ ਪ੍ਰਤੀ ਲਗਨ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਿਹਨਤੀ ਅਤੇ ਸਮਰਪਿਤ ਆਗੂਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਐਡਵੋਕੇਟ ਸੁਖਬੀਰ ਸਿੰਘ ਆਪਣੀ ਕਾਨੂੰਨੀ ਮੁਹਾਰਤ ਅਤੇ ਤਜਰਬੇ ਦਾ ਲਾਭ ਲੀਗਲ ਵਿੰਗ ਨੂੰ ਦੇਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਰਕਰਾਂ ਨੂੰ ਹੋਰ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸੁਖਬੀਰ ਸਿੰਘ ਨੇ ਸੰਜੀਵ ਤਲਵਾੜ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੀਗਲ ਵਿੰਗ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਨਵੀਂ ਨਿਯੁਕਤੀ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਐਡਵੋਕੇਟ ਸੁਖਬੀਰ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

By admin

Related Post