Breaking
Thu. Oct 1st, 2026

ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ 14 ਤੋਂ 22 ਨਵੰਬਰ ਤੱਕ ਹੋਵੇਗੀ ਅਗਨੀਵੀਰ ਭਰਤੀ ਰੈਲੀ

ਸਪੋਰਟਸ ਕਾਲਜ ਜਲੰਧਰ

– ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ

ਜਲੰਧਰ 1 ਅਕਤੂਬਰ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ 9 ਦਿਨਾਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸੇਵਾ ਦਾ ਮੌਕਾ ਹਾਸਿਲ ਕਰਨ ਵਿੱਚ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਸਥਾਨ ‘ਤੇ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸੁਰੱਖਿਆ ਪ੍ਰਬੰਧ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਤੇ ਐਸਡੀਐਮ ਸ਼ੁਭੀ ਆਂਗਰਾ, ਡਿਪਟੀ ਡਾਇਰੈਕਟਰ ਡੀਬੀਈਈ ਨੀਲਾਮ ਮਹੇ, ਡਾਇਰੈਕਟਰ ਰਿਕਰੂਟਮਟ ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਹਾਜ਼ਿਰ ਸੀ।

By admin

Related Post