Breaking
Fri. Nov 6th, 2026

ਪੈਸਾ ਕਮਾਉਣ ਦੇ ਨਾਲ ਭਵਿੱਖ ਲਈ ਵਿੱਤੀ ਯੋਜਨਾਵਾਂ ਬਣਾਉਣਾ ਵੀ ਬੇਹੱਦ ਜ਼ਰੂਰੀ : ਪਰਮਜੀਤ ਸਿੰਘ ਸਚਦੇਵਾ

ਪੈਸਾ

ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ਵਿੱਤੀ ਪ੍ਰਬੰਧਨ ਪ੍ਰਤੀ ਕੀਤਾ ਜਾਗਰੂਕ

ਹੁਸ਼ਿਆਰਪੁਰ, 5 ਨਵੰਬਰ (ਤਰਸੇਮ ਦੀਵਾਨਾ) – ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਜਲੰਧਰ ਵਿਖੇ ਵਿਦਿਆਰਥੀਆਂ ਦੇ ਗਿਆਨ ਅਤੇ ਵਿੱਤੀ ਸਮਝ ਨੂੰ ਵਧਾਉਣ ਦੇ ਉਦੇਸ਼ ਨਾਲ ਵੈਲਥ ਕ੍ਰੀਏਸ਼ਨ ਅਤੇ ਮੈਨੇਜਮੈਂਟ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਚਦੇਵਾ ਸਟਾਕਸ ਹੁਸ਼ਿਆਰਪੁਰ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨੂੰ ਧਨ ਸਿਰਜਣ, ਨਿਵੇਸ਼ ਦੀਆਂ ਸਹੀ ਰਣਨੀਤੀਆਂ, ਵਿੱਤੀ ਯੋਜਨਾਬੰਦੀ ਅਤੇ ਪੈਸੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਸਬੰਧੀ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਸਿਰਫ਼ ਪੈਸਾ ਕਮਾਉਣਾ ਹੀ ਕਾਫ਼ੀ ਨਹੀਂ, ਸਗੋਂ ਉਸ ਨੂੰ ਸਹੀ ਢੰਗ ਨਾਲ ਨਿਵੇਸ਼ ਕਰਨਾ ਅਤੇ ਭਵਿੱਖ ਲਈ ਵਿੱਤੀ ਯੋਜਨਾਵਾਂ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸ਼ੇਅਰ ਬਾਜ਼ਾਰ ਦੀ ਕਾਰਜਪ੍ਰਣਾਲੀ, ਨਿਵੇਸ਼ ਨਾਲ ਜੁੜੇ ਜੋਖ਼ਮਾਂ, ਲੰਬੇ ਸਮੇਂ ਦੇ ਨਿਵੇਸ਼ ਦੀ ਮਹੱਤਤਾ ਅਤੇ ਵਿੱਤੀ ਅਨੁਸ਼ਾਸਨ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਨੌਜਵਾਨਾਂ ਨੂੰ ਆਰਥਿਕ ਤੌਰ ’ਤੇ ਜਾਗਰੂਕ ਹੋਣ ਅਤੇ ਸੋਚ-ਸਮਝ ਕੇ ਨਿਵੇਸ਼ ਸਬੰਧੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੀਟੀ ਗਰੁੱਪ ਦੇ ਕੈਂਪਸ ਡਾਇਰੈਕਟਰ ਅਨੁਰਾਗ ਸ਼ਰਮਾ, ਪਲੇਸਮੈਂਟ ਹੈੱਡ ਸੰਦੀਪ ਸ਼ਰਮਾ, ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਸਾਧਨਾ ਅਤੇ ਟ੍ਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਸੰਦੀਪ ਸ਼ਰਮਾ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।

ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਜਿਹੇ ਮਾਹਿਰਾਂ ਦੇ ਲੈਕਚਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ= ਨਾਲ-ਨਾਲ ਵਿਹਾਰਕ ਤਜਰਬਾ ਵੀ ਪ੍ਰਦਾਨ ਕਰਦੇ ਹਨ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਆਰਥਿਕ ਚੁਣੌਤੀਆਂ ਨੂੰ ਸਮਝਣ ਅਤੇ ਆਪਣੇ ਕਰੀਅਰ ਦੇ ਨਾਲ-ਨਾਲ ਵਿੱਤੀ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਤੌਰ ’ਤੇ ਜਾਗਰੂਕ, ਆਤਮਨਿਰਭਰ ਅਤੇ ਆਪਣੇ ਭਵਿੱਖ ਪ੍ਰਤੀ ਜ਼ਿੰਮੇਵਾਰ ਬਣਾਉਣਾ ਸੀ।

By admin

Related Post