ਅਮੋਨੀਆ ਗੈਸ ਲੀਕ ਮਾਮਲਾ ; ਕੋਈ ਜਾਨੀ ਨੁਕਸਾਨ ਨਹੀਂ, 35 ਵਰਕਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ : ਡਿਪਟੀ ਕਮਿਸ਼ਨਰ

ਅਮੋਨੀਆ ਗੈਸ

ਜਲੰਧਰ 25 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਸਪੋਰਟਸ ਐਂਡ ਸਰਜੀਕਲ ਕੰਪਲੈਕਸ ਜਲੰਧਰ ਵਿਖੇ ਅਮੋਨੀਆ ਗੈਸ ਲੀਕ ਹੋਣ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕਰੀਬ ਸਾਰੇ 35 ਵਰਕਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਸਥਾਨਕ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਖੇ ਮੈਸ ਮੈਟਰੋ ਮਿਲਕ ਪ੍ਰੋਡਕਟਸ ਵਿੱਚ ਸੇਫਟੀ ਰਿਲੀਜ਼ ਵਾਲਵ ਵਿੱਚੋਂ ਅਮੋਨੀਆ ਗੈਸ ਲੀਕ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ 5 ਮਿੰਟਾਂ ਦੇ ਅੰਦਰ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਸੀ, ਜਿਨ੍ਹਾਂ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕਰਦਿਆਂ 35 ਦੇ ਕਰੀਬ ਵਰਕਰਾਂ ਨੂੰ ਐਮਰਜੈਂਸੀ ਐਗਜ਼ਿਟ ਰਾਹੀਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਘਟਨਾ ਦੇ ਇਕ ਘੰਟੇ ਦੇ ਅੰਦਰ ਹੀ ਸਥਿਤੀ ਨੂੰ ਕੰਟਰੋਲ ਕਰ ਲਿਆ ਗਿਆ ਸੀ।

ਡਾ. ਅਗਰਵਾਲ ਨੇ ਦੱਸਿਆ ਕਿ ਗੈਸ ਦੀ ਹੋਰ ਲੀਕੇਜ ਨੂੰ ਰੋਕਣ ਲਈ ਵੇਰਕਾ ਮਿਲਕ ਪਲਾਂਟ ਤੋਂ ਵਿਸ਼ੇਸ਼ ਟੀਮ ਨੂੰ ਬੁਲਾਇਆ ਗਿਆ ਸੀ, ਜਿਨ੍ਹਾਂ ਵੱਲੋਂ ਏਅਰ ਕੰਪਰੈਸ਼ਰ ਦੀਆਂ ਪ੍ਰੈਸ਼ਰ ਲਾਈਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸਥਿਤੀ ਬਿਲਕੁੱਲ ਕਾਬੂ ਹੇਠ ਹੈ।

By admin

Related Post