ਹੁਸ਼ਿਆਰਪੁਰ /ਸ੍ਰੀ ਖੁਰਾਲਗੜ੍ਹ ਸਾਹਿਬ 2 ਅਪ੍ਰੈਲ ( ਤਰਸੇਮ ਦੀਵਾਨਾ ) – ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਰ੍ਹੇ ਵੀ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਜੀ ਦੀ ਯੋਗ ਅਗਵਾਈ ਹੇਠ 12/13/ਅਤੇ 14 ਅਪ੍ਰੈਲ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੰਮ੍ਰਿਤ ਧਾਰਾ ਪ੍ਰਗਟ ਦਿਵਸ, ਮਹਾਤਮਾ ਜਯੋਤੀ ਰਾਓ ਫੂਲੇ ਜੀ ਦਾ ਜਨਮ ਦਿਨ, ਵਿਸਾਖੀ ਦਾ ਪਵਿੱਤਰ ਤਿਉਹਾਰ, ਅਤੇ ਭਾਰਤ ਰਤਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਨਾਏ ਜਾਣ ਵਾਲੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ !
ਸੰਤ ਸਤਵਿੰਦਰ ਹੀਰਾ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਇਹ ਦਿਹਾੜੇ ਸਾਡੇ ਇਤਿਹਾਸ ਅਤੇ ਸੰਘਰਸ਼ ਦਾ ਪ੍ਰਤੀਕ ਹਨ। ਉਹਨਾਂ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏ ਜਾਣ ਵਾਲੇ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣਗੀਆਂ।ਉਹਨਾਂ ਕਿਹਾ ਕਿ ਸਾਡਾ ਮਕਸਦ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਵੱਲੋਂ ਦਿੱਤੇ ਸੰਵਿਧਾਨਕ ਹੱਕਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਉਨ੍ਹਾਂ ਸਮੂਹ ਅਤੇ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ! ਉਹਨਾਂ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣਾ ਬਾਬਾ ਸਾਹਿਬ ਜੀ ਦੇ ਦੱਸੇ ਹੋਏ ਰਸਤੇ ‘ਤੇ ਚੱਲਣਾ “ਪੜ੍ਹੋ, ਜੁੜੋ ਸੰਘਰਸ਼ ਕਰੋ ਇਸ ਮਿਸ਼ਨ ਦਾ ਮੁੱਖ ਟੀਚਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੇ ਪੱਧਰ ਤੇ ਇਸ ਸਮਾਗਮ ਦਾ ਹਿੱਸਾ ਬਣਨਗੀਆਂ !

