ਹੁਸ਼ਿਆਰਪੁਰ 6 ਮਈ (ਭੁਪਿੰਦਰ ਸਿੰਘ)- ਬੀਤੇ ਕੱਲ੍ਹ ਮਿਤੀ 5 ਮਈ 2024 ਦਿਨ ਐਤਵਾਰ ਪਿੰਡ ਕਹਾਰਪੁਰ ਜ਼ਿਲਾ ਹੁਸ਼ਿਆਰਪੁਰ ਵਿਖੇ ਰਾਂ ਗੋਤ ਜਠੇਰਿਆਂ ਦੇ ਪਵਿੱਤਰ ਅਸਥਾਨ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਸੋਢੀ ਚੰਦ ਜੀ ਅਤੇ ਵਾਇਸ ਪ੍ਰਧਾਨ ਸ਼੍ਰੀ ਗੁਰਦੇਵ ਸਿੰਘ ਕੈਂਡੋਵਾਲ ਦੀ ਦੇਖ ਰੇਖ ਹੇਠ ਰਾਂ ਗੋਤ ਜਠੇਰੇ ਵਡੇ ਵਡੇਰਿਆਂ ਦਾ ਸਲਾਨਾ ਮੇਲਾ ਮਨਾਉਣ ਦੇ ਸੰਬੰਧ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਵਲੋਂ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਗਏ ਤੇ ਜੋ ਵੀ ਇਸ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ। ਇਸ ਫੈਸਲੇ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਗਿਆ। ਕੋਈ ਵੀ ਕਿਸੇ ਤਰਾਂ ਦੀ ਕਿੰਤੂ ਪ੍ਰੰਤੂ ਨਹੀਂ ਕੀਤੀ ਗਈ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਸੋਢੀ ਚੰਦ ਜੀ ਨੇ ਪੱਤਰਕਾਰ ਭੁਪਿੰਦਰ ਸਿੰਘ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰੀ ਵੀ ਇਹ ਸਲਾਨਾਂ ਮੇਲਾ 19 ਮਈ 2024 ਜੇਠੇ ਐਤਵਾਰ ਨੂੰ ਸੰਗਤਾਂ ਦੇ ਭਾਰੀ ਇਕੱਠ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਇਸ ਧਾਰਮਿਕ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਕੀਤੀ ਜਾਵੇਗੀ ਉਪਰੰਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਤੇ ਸਮੂਹ ਸੰਗਤਾਂ ਵਿੱਚ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਜਾਵੇਗੀ। ਇਸ ਮੌਕੇ ਨਿਸ਼ਾਨ ਸਾਹਿਬ ਝੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਰਸਮ ਤੋਂ ਬਾਅਦ ਸੰਤ ਮੇਜ਼ਰ ਦਾਸ ਜੀ ਹੱਲੂਵਾਲ ਵਾਲਿਆਂ ਦੇ ਜਥੇ ਵਲੋਂ ਨਿਰੋਲ ਬਾਣੀ ਦਾ ਕੀਰਤਨ ਕੀਤਾ ਜਾਵੇਗਾ ਤੇ ਸਮੂਹ ਸੰਗਤਾਂ ਨੂੰ ਗੁਰੂ ਜੀ ਦੇ ਚਰਨਾਂ ਨਾਲ ਜੋੜਿਆ ਜਾਵੇਗਾ।
ਮੇਲੇ ਵਿੱਚ ਸੰਗਤਾਂ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ
ਇਹਨਾਂ ਤੋਂ ਬਾਅਦ ਗੋਲਡ ਮੈਡਲਿਸਟ ਇੰਟਰਨੈਸ਼ਨਲ ਮਿਸ਼ਨਰੀ ਗਾਇਕ ਬਲਵਿੰਦਰ ਬਿੱਟੂ ਦੇ ਸੰਗੀਤਕ ਗਰੁੱਪ ਵਲੋਂ ਆਪਣੇ ਫੱਨ ਦਾ ਮੁਜਾਹਰਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ ਪੰਡਾਲ ਦੀ ਰੋਣਕ ਨੂੰ ਵਧਾਇਆ ਜਾਵੇਗਾ। ਇਸ ਮੌਕੇ ਇਸ ਮੇਲੇ ਵਿੱਚ ਸੰਗਤਾਂ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ, ਚਾਹ ਪਕੌੜਿਆਂ ਦਾ ਲੰਗਰ ਅਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਜਾਵੇਗਾ। ਅਖੀਰ ਦੇ ਵਿੱਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਸੋਢੀ ਚੰਦ ਜੀ ਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਸਮੂਹ ਸੰਗਤਾਂ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਇਸ ਸਲਾਨਾਂ ਮੇਲੇ ਦੀਆਂ ਵਧਾਈਆਂ ਦਿੰਦੇ ਹੋਏ ਪੁਰਜ਼ੋਰ ਬੇਨਤੀ ਕਰਦਿਆਂ ਕਿਹਾ ਕਿ ਮਿਤੀ 19,5,2024 ਜੇਠੇ ਐਤਵਾਰ ਨੂੰ ਪਹੁੰਚਣ ਦੀ ਕਿਰਪਾਲਤਾ ਜ਼ਰੂਰ ਕਰਨੀ ਜੀ। ਇਸ ਮੌਕੇ ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਤੋਂ ਇਲਾਵਾ ਸੇਵਾਦਾਰ ਵੀ ਹਾਜ਼ਰ ਸਨ।