Breaking
Sat. Jul 18th, 2026

ਆਈ.ਟੀ.ਆਈ. ਲੋਹੀਆਂ ਖਾਸ ਵਿਖੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਲੋਹੀਆਂ ਖਾਸ

ਲੋਹੀਆਂ ਖਾਸ/ਜਲੰਧਰ 6 ਜੂਨ (ਜਸਵਿੰਦਰ ਸਿੰਘ ਆਜ਼ਾਦ)- ਇੰਸਟੀਚਿਊਟ ਮੈਨੇਂਜਮੈਂਟ ਕਮੇਟੀ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ, ਲੋਹੀਆਂ ਖਾਸ ਵੱਲੋਂ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਆਰਜ਼ੀ ਤੌਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇੰਸਟੀਚਿਊਟ ਕਮੇਟੀ ਮੈਂਬਰ ਸਕੱਤਰ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲੈਕਟ੍ਰਿਸ਼ਨ,ਪਲੰਬਰ, ਵੈਲਡਰ, ਫਿਟਰ ਅਤੇ ਮੈਕੇਨਿਕ ਇਲੈਕਟ੍ਰਿਕ ਵ੍ਹੀਕਲ ਟਰੇਡਾ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਆਰਜ਼ੀ ਤੌਰ ‘ਤੇ ਨਿਯੁਕਤੀ ਕੀਤੀ ਜਾਣੀ ਹੈ।

ਉਨ੍ਹਾਂ ਕਿਹਾ ਕਿ ਉਪਰੋਕਤ ਅਸਾਮੀਆਂ ਲਈ ਜ਼ਰੂਰੀ ਯੋਗਤਾਵਾਂ ਅਤੇ ਤਜ਼ੁਰਬੇ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ ਟ੍ਰੇਨਿੰਗ ਵਿਭਾਗ ਦੀ ਵੈੱਬਸਾਇਟ http://dgt.gov.in/cts.details ਉੱਪਰ ਉਪਲੱਬਧ ਹੈ। ਯੋਗ ਉਮੀਦਵਾਰ ਆਪਣੇ ਅਸਲ ਦਸਤਾਵੇਜ਼ ਅਤੇ ਸਵੈ ਪ੍ਰਮਾਣਿਤ ਫੋਟੋ ਕਾਪੀਆਂ ਦੇ ਨਾਲ 9 ਜੂਨ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਹੋਣ ਵਾਲੀ ਇੰਟਰਵਿਊ ਵਿੱਚ ਸ਼ਾਮਿਲ ਹੋ ਸਕਦੇ ਹਨ।

By admin

Related Post