Breaking
Mon. Oct 12th, 2026

ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਕਾਰਜ ਸ਼ਲਾਘਾਯੋਗ : ਸੱਜਣ ਭਜੰਕਾ

ਆਸ਼ਾਦੀਪ ਵੈਲਫੇਅਰ ਸੋਸਾਇਟੀ

ਸੱਜਣ ਭਜੰਕਾ ਅਤੇ ਪਰਿਵਾਰ ਨੇ ਆਸ਼ਾ ਕਿਰਨ ਸਪੈਸ਼ਲ ਸਕੂਲ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 12 ਅਕਤੂਬਰ (ਤਰਸੇਮ ਦੀਵਾਨਾ) — ਆਸ਼ਾਦੀਪ ਵੈਲਫੇਅਰ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਆਸ਼ਾ ਕਿਰਨ ਸਪੈਸ਼ਲ ਸਕੂਲ, ਜਹਾਨਖੇਲਾ ਵਿਖੇ ਸੈਂਚੁਰੀ ਪਲਾਈਵੁੱਡ ਦੇ ਚੇਅਰਮੈਨ ਸੱਜਣ ਭਜੰਕਾ ਨੇ ਆਪਣੇ ਪਰਿਵਾਰ ਸਮੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਕੂਲ ਪਹੁੰਚਣ ’ਤੇ ਵਿਸ਼ੇਸ਼ ਬੱਚਿਆਂ ਨੇ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਮਹਿਮਾਨਾਂ ਦਾ ਸਵਾਗਤ ਕੀਤਾ, ਜਿਨ੍ਹਾਂ ਦੀ ਮਹਿਮਾਨਾਂ ਨੇ ਭਰਪੂਰ ਸ਼ਲਾਘਾ ਕੀਤੀ।

ਦੌਰੇ ਦੌਰਾਨ ਸੱਜਣ ਭਜੰਕਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਕੂਲ ਵਿੱਚ ਵਿਸ਼ੇਸ਼ ਬੱਚਿਆਂ ਲਈ ਉਪਲਬਧ ਸਹੂਲਤਾਂ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼ੈਲੀ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਲਈ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਪੈਟਰਨ ਪਰਮਜੀਤ ਸਿੰਘ ਸਚਦੇਵਾ ਨੇ ਕਿਹਾ ਕਿ ਰੁਝੇਵਿਆਂ ਭਰੀ ਜ਼ਿੰਦਗੀ ਦੇ ਬਾਵਜੂਦ ਸੱਜਣ ਭਜੰਕਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਕੂਲ ਪਹੁੰਚ ਕੇ ਵਿਸ਼ੇਸ਼ ਬੱਚਿਆਂ ਨਾਲ ਮੁਲਾਕਾਤ ਕਰਨਾ ਅਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਭਜੰਕਾ ਪਰਿਵਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਸਦਕਾ ਸਕੂਲ ਵਿੱਚ ਸੋਲਰ ਸਿਸਟਮ ਲਗਾਇਆ ਗਿਆ ਹੈ ਅਤੇ ਵਿਸ਼ੇਸ਼ ਬੱਚਿਆਂ ਨੂੰ ਬੱਸ ਸੇਵਾ ਦੀ ਸਹੂਲਤ ਵੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਜਿਹੇ ਦਾਨੀ ਸੱਜਣ ਹਨ, ਜੋ ਲੋੜ ਪੈਣ ’ਤੇ ਸਹਾਇਤਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ।

ਸੱਜਣ ਭਜੰਕਾ ਨੇ ਕਿਹਾ ਕਿ ਆਸ਼ਾ ਕਿਰਨ ਸਪੈਸ਼ਲ ਸਕੂਲ ਦਾ ਦੌਰਾ ਕਰਨਾ ਅਤੇ ਵਿਸ਼ੇਸ਼ ਬੱਚਿਆਂ ਨਾਲ ਸਮਾਂ ਬਿਤਾਉਣਾ ਉਨ੍ਹਾਂ ਲਈ ਹਮੇਸ਼ਾ ਖ਼ੁਸ਼ੀ ਭਰਿਆ ਅਨੁਭਵ ਹੁੰਦਾ ਹੈ। ਉਨ੍ਹਾਂ ਆਸ਼ਾਦੀਪ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ੇਸ਼ ਬੱਚਿਆਂ ਦੀ ਭਲਾਈ, ਸਿੱਖਿਆ ਅਤੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸੈਂਚੁਰੀ ਪਲਾਈਵੁੱਡ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਗਰਵਾਲ, ਰਾਜੇਸ਼ ਅਗਰਵਾਲ, ਡਾਇਰੈਕਟਰ ਨਿਕਿਤਾ ਬਾਂਸਲ, ਸ੍ਰੀਮਤੀ ਭਜੰਕਾ, ਬੀ.ਐੱਸ. ਜਸਵਾਲ, ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਮਲਕੀਤ ਸਿੰਘ ਮਾਹੇੜੂ, ਹਰਮੇਸ਼ ਤਲਵਾੜ, ਰਾਮ ਆਸਰਾ, ਸ੍ਰੀਮਤੀ ਡਿੰਪੀ ਸਚਦੇਵਾ, ਸੀ.ਏ. ਤਰਨਜੀਤ ਸਿੰਘ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਇੰਦੂ ਬਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

By admin

Related Post