ਜਲੰਧਰ 11 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਨਗਰ ਨਿਗਮ ਜਲੰਧਰ ਅਤੇ ਕਮਲ ਵਿਹਾਰ ਵੈਲਫੇਅਰ ਸੋਸਾਇਟੀ (ਰਜਿ.) ਜਲੰਧਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਪਲਾਸਟਿਕ ਦੀ ਨਾ ਵਰਤੋਂ ਕਰਨ ਲਈ ਜਾਗਰੂਕ ਕੈਂਪ ਲਗਾਇਆ ਗਿਆ।
ਜਿਸ ਵਿੱਚ ਐਂਪਲ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਸਹਿਯੋਗ ਕੀਤਾ। ਨਗਰ ਨਿਗਮ ਜਲੰਧਰ ਦੇ ਉੱਚ ਅਧਿਕਾਰੀ ਮੈਡਮ ਸੁਮਨ ਨੇ ਬੱਚਿਆਂ ਨੂੰ ਪਲਾਸਟਿਕ ਨਾ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਇਸ ਪ੍ਰੋਗਰਾਮ ਅਧੀਨ ਸੋਸਾਇਟੀ ਦੇ ਮੈਂਬਰਾਂ ਅਤੇ ਐਂਪਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਮਲ ਵਿਹਾਰ ਅਤੇ ਨਾਲ ਲਗਦੇ ਇਲਾਕਿਆਂ ਵਿੱਚ ਪਲਾਸਟਿਕ ਇਕੱਠਾ ਕਰਕੇ ਲੋਕਾਂ ਨੂੰ ਪਲਾਸਟਿਕ ਨਾ ਵਰਤੋਂ ਕਰਨ ਲਈ ਜਾਗਰੂਕ ਕੀਤਾ।
ਅੰਤ ਵਿੱਚ ਕਮਲ ਵਿਹਾਰ ਵੈਲਫੇਅਰ ਸੋਸਾਇਟੀ ਦੇ ਜਨਰਲ ਸਕੱਤਰ ਕਮਲਜੀਤ ਸਿੰਘ ਨੇ ਨਗਰ ਨਿਗਮ ਜਲੰਧਰ ਦੀ ਟੀਮ ਅਤੇ ਐਂਪਲ ਪਬਲਿਕ ਸਕੂਲ ਦੇ ਬੱਚਿਆਂ ਦਾ ਸਹਿਯੋਗ ਕਰਨ ਤੇ ਸਭ ਦਾ ਧੰਨਵਾਦ ਕੀਤਾ ਅਤੇ ਸੋਸਾਇਟੀ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।