ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੇ ਬਹੁਤ ਨੌਜਵਾਨਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾਇਆ ਹੋਇਆ ਹੈ : ਦਲ ਖਾਲਸਾ
ਹੁਸ਼ਿਆਰਪੁਰ 8 ਜੂਨ ( ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਅੱਡਾ ਚੱਬੇਵਾਲ ਹੁਸ਼ਿਆਰਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਵੀ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਅੱਜ ਹਰ ਤੀਜੇ ਨੌਜਵਾਨ ਦੇ ਨਸ਼ੇ ਦੇ ਜਾਲ ਵਿੱਚ ਫਸਣ ਦੀ ਸੂਚਨਾ ਮਿਲ ਰਹੀ ਹੈ, ਜੋ ਕਿ ਨੌਜਵਾਨਾ ਦੇ ਭਵਿੱਖ ਨੂੰ ਖਤਰੇ ਵਿੱਚ ਪਾ ਰਹੀ ਹੈ।ਇਸ ਸਮੱਸਿਆ ਦੇ ਕਾਰਨ, ਸਮਾਜਿਕ ਜਥੇਬੰਦੀਆਂ ਅਤੇ ਸਮੂੰਹ ਸੰਸਥਾਵਾਂ ਨੂੰ ਮਿਲ ਕੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚੋ ਕੱਢਣ ਲਈ ਕੰਮ ਕਰਨ ਦੀ ਲੋੜ ਹੈ,।
ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੇ ਨੌਜਵਾਨਾਂ ਦੇ ਜੀਵਨ ‘ਤੇ ਗੰਭੀਰ ਪ੍ਰਭਾਵ ਪਾਇਆ ਹੈ
ਉਹਨਾਂ ਕਿਹਾ ਕਿ ਅੱਜ ਦੇ ਮਹੌਲ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਨੂੰ ਸਹੀ ਰਸਤੇ ਪਾਉਣਾ ਅਤੇ ਨਸ਼ਿਆ ਤੋਂ ਕਿਵੇਂ ਬੱਚਣਾ ਹੈ ਇਹੋ ਜਿਹੀ ਸਹਾਇਤਾ ਪ੍ਰਦਾਨ ਕਰਨਾ ਬਹੁਤ ਜਰੂਰੀ ਹੈ, ਤਾਂ ਜੋ ਨੌਜਵਾਨ ਇਸ ਸਮੱਸਿਆ ਤੋਂ ਬਚ ਸਕਣ । ਉਹਨਾਂ ਕਿਹਾ ਕਿ ਸਰਕਾਰ ਅਤੇ ਸਿੱਖਿਆ ਸੰਸਥਾਵਾਂ ਨੂੰ ਵੀ ਇਸ ਮਾਮਲੇ ‘ਤੇ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਨਸ਼ੇ ਦੇ ਖਿਲਾਫ ਵਧੀਆ ਢੰਗ ਨਾਲ ਲੜਾਈ ਲੜ੍ਹੀ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੇ ਨੌਜਵਾਨਾਂ ਦੇ ਜੀਵਨ ‘ਤੇ ਗੰਭੀਰ ਪ੍ਰਭਾਵ ਪਾਇਆ ਹੈ। ਉਹਨਾਂ ਕਿਹਾ ਕਿ ਨਸ਼ੇ ਦੀ ਲਤ ਨਾਲ ਜੁੜੇ ਮਾਮਲੇ ਹਰ ਦਿਨ ਵੱਧ ਰਹੇ ਹਨ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਕਾਰਨ ਬਹੁਤੇ ਨੌਜਵਾਨਾ ਵਿੱਚ ਡਿਪ੍ਰੈਸ਼ਨ,ਐਂਜ਼ਾਇਟੀ ਅਤੇ ਹੋਰ ਮਨੋਵਿਗਿਆਨਕ ਸਮੱਸਿਆਵਾਂ ਵਿੱਚ ਵਾਧਾ ਹੋ ਰਿਹਾ ਹੈ । ਉਹਨਾਂ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਮਾਪਿਆਂ ਨੂੰ ਵੀ ਆਪਣੇ ਬੱਚਿਆਂ ‘ਤੇ ਪੂਰਾ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ, ਤਾਂ ਜੋ ਉਹ ਨਸ਼ੇ ਦੇ ਖਿਲਾਫ ਸਹੀ ਫੈਸਲੇ ਕਰ ਸਕਣ । ਉਹਨਾਂ ਕਿਹਾ ਕਿ ਸਰਕਾਰ ਨੂੰ ਨਸ਼ੇ ਦੇ ਖਿਲਾਫ ਕਾਨੂੰਨ ਅਤੇ ਨੀਤੀਆਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ, ਤਾਂ ਜੋ ਨਸ਼ੇ ਦੇ ਵਪਾਰ ਨੂੰ ਰੋਕਿਆ ਜਾ ਸਕੇ । ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਸੈਕੜੇ ਨੌਜਵਾਨਾਂ ਨੇ ਨਸ਼ਾ ਛੱਡਣ ਦਾ ਪ੍ਰਣ ਕੀਤਾ ਅਤੇ ਨਸ਼ੇ ਤੋ ਤੌਬਾ ਕੀਤੀ ਉਹਨਾਂ ਕਿਹਾ ਕਿ ਦਲ ਖਾਲਸਾ ਵਲੋ ਵੱਖ ਵੱਖ ਸਥਾਨਾਂ ਤੇ ਲਗਾਏ ਜਾਂਦੇ ਕੈਂਪਾਂ ਵਿੱਚ ਨਸ਼ਾ ਛੱਡਣ ਦੀ ਦਵਾਈ ਬਿਲਕੁਲ ਫਰੀ ਦਿੱਤੀ ਜਾਂਦੀ ਹੈ। ਅਤੇ ਨਸ਼ਾ ਛੱਡਣ ਵਾਲੇ ਨੌਜਵਾਨ ਸਾਡੇ ਨਾਲ ਇਸ 95019,65267 ਨੰਬਰ ਤੇ ਸੰਪਰਕ ਕਰ ਸਕਦੇ ਹਨ ਇਸ ਹੋਰਨਾਂ ਤੋਂ ਇਲਾਵਾ ਤਜਿੰਦਰ ਪਾਬਲਾ,ਰਣਜੀਤ ਰਾਣਾ, ਰਾਜਵੀਰ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।