ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਕੇ ਗੁਰੂ ਚਰਨਾਂ ਨਾਲ ਲਾਉਣਾ ਸਾਡੀ ਪਹਿਲ ਹੁੰਦੀ ਹੈ : ਦਲ ਖਾਲਸਾ
ਹੁਸ਼ਿਆਰਪੁਰ 17 ਜੂਨ ( ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਗੁਰੂਦੁਆਰਾ ਸ਼ਹੀਦਾ ਮਾਹਿਲਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਵਿਅਕਤੀ ਨੂੰ ਸਮਾਜਿਕ ਤੌਰ ‘ਤੇ ਕਮਜ਼ੋਰ ਕਰ ਦਿੰਦੇ ਹਨ ਅਤੇ ਨਸ਼ਾ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਕੈਂਸਰ, ਹੈਪੇਟਾਈਟਸ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਨਸ਼ੇ ਨਾਲ ਸਰੀਰ ਕਮਜ਼ੋਰ, ਦਿਲ, ਜਿਗਰ, ਮਿਹਦਾ, ਫੇਫੜੇ ਤੇ ਦਿਮਾਗ ਆਦਿ ਅੰਗਾਂ ‘ਤੇ ਮਾੜਾ ਅਸਰ ਪੈਂਦਾ ਹੈ।
ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨਾਲ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ
ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨਾਲ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਅਪੀਲ ਕੀਤੀ ਕਿ ਨਸ਼ਾ ਕਰਨ ਵਾਲਿਆਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਵਿਅਕਤੀ ਦੇ ਸਰੀਰ ਨੂੰ ਖੋਖਲਾ ਕਰ ਦਿੰਦੇ ਹਨ ਉਹਨਾਂ ਕਿਹਾ ਕਿ ਅੱਜ ਦੇ ਇਸ ਭਿਆਨਕ ਦੌਰ ਵਿੱਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਨਸ਼ੇ ਦੀ ਲੱਗੀ ਹੋਈ ਆਦਤ ਕੁਲਾਂ ਬਰਬਾਦ ਕਰ ਦਿੰਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰ, ਸਮਾਜ ਜਾਂ ਪਿੰਡ ਸ਼ਹਿਰ ਵਿੱਚ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਲਈ ਉਹਾਨਾ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾਂ ਨਸ਼ਿਆਂ ਨੂੰ ਨਾਹ ਅਤੇ ਜ਼ਿੰਦਗੀ ਨੂੰ ਹਾਂ ਦਾ ਨਾਆਰਾ ਬੁਲੰਦ ਕਰਨਾ ਚਾਹੀਦਾ ਹੈ ।
ਉਹਨਾਂ ਕਿਹਾ ਕਿ ਨਸ਼ੇ ਇਨਸਾਨ ਨੂੰ ਬਿਮਾਰੀਆਂ ਵੱਲ ਲੈ ਜਾਂਦੇ ਹਨ ਕਿਉਂਕਿ ਨਸ਼ਾ ਕਰਨ ਦੇ ਨਾਲ ਨਸੇੜੀ ਵਿਅਕਤੀ ਦੀ ਸੋਚਣ ਅਤੇ ਸਮਝਣ ਦੀ ਸ਼ਕਤੀ ਖਤਮ ਹੋ ਜਾਂਦੀ ਹੈ ਅਤੇ ਉਸ ਨੂੰ ਸਮਾਜ ਵਿੱਚ ਕੋਈ ਵੀ ਪਸੰਦ ਨਹੀਂ ਕਰਦਾ ਇਸ ਲਈ ਨਸਿਆਂ ਦੀਆਂ ਭੈੜੀਆਂ ਅਲਾਮਤਾਂ ਨੂੰ ਛੱਡ ਕੇ ਸੁਖੀ ਜੀਵਨ ਲਈ ਬਤੀਤ ਕਰਨ ਲਈ ਵੱਧ ਤੋਂ ਵੱਧ ਆਪਣੇ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ ਹੈ ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਸੈਕੜੇ ਨੌਜਵਾਨਾਂ ਨੇ ਨਸ਼ਾ ਛੱਡਣ ਦਾ ਪ੍ਰਣ ਕੀਤਾ ਅਤੇ ਨਸ਼ੇ ਤੋ ਤੌਬਾ ਕੀਤੀ ਉਹਨਾਂ ਕਿਹਾ ਕਿ ਦਲ ਖਾਲਸਾ ਵਲੋ ਵੱਖ ਵੱਖ ਸਥਾਨਾਂ ਤੇ ਲਗਾਏ ਜਾਂਦੇ ਕੈਂਪਾਂ ਵਿੱਚ ਨਸ਼ਾ ਛੱਡਣ ਦੀ ਦਵਾਈ ਬਿਲਕੁਲ ਫਰੀ ਦਿੱਤੀ ਜਾਂਦੀ ਹੈ। ਅਤੇ ਨਸ਼ਾ ਛੱਡਣ ਵਾਲੇ ਨੌਜਵਾਨ ਸਾਡੇ ਨਾਲ ਇਸ 95019-65267 ਨੰਬਰ ਤੇ ਸੰਪਰਕ ਕਰ ਸਕਦੇ ਹਨ! ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਨਪ੍ਰੀਤ ਸਿੰਘ,ਜੀਤ ਸਿੰਘ ਸਾਰੰਗਵਾਲ,ਅਵਤਾਰ ਸਿੰਘ ਮਾਹਿਲਪੁਰ, ਚਰਨਜੀਤ ਸਿੰਘ ਸਾਰੰਗਵਾਲ ਆਦਿ ਹਾਜ਼ਰ ਸਨ।