ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਮੁਫਤ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ

ਆਯੂਰਵੈਦਿਕ ਰਿਸਰਚ ਸੈਂਟਰ

ਗੁਰੂਆਂ, ਪੀਰਾਂ, ਪੈਕੰਬਰਾਂ ਅਤੇ ਸੂਰਮਿਆਂ ਦੀ ਧਰਤੀ ‘ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਦਲ ਖਾਲਸਾ

ਹੁਸ਼ਿਆਰਪੁਰ 20 ਮਈ (ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਗੁਰਦੁਆਰਾ ਸ਼ਹੀਦਾ ਮਾਹਿਲਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਾਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗੁਰੂਆਂ, ਪੀਰਾਂ, ਪੈਕੰਬਰਾਂ ਅਤੇ ਸੂਰਮਿਆਂ ਦੀ ਧਰਤੀ ‘ਤੇ ਨਸ਼ਿਆਂ ਦਾ ਕੋਈ ਕੰਮ ਨਹੀਂ ਹੈ । ਉਹਨਾਂ ਕਿਹਾ ਕਿ ਗੁਰੂਆਂ-ਪੀਰਾਂ ਪੈਗੰਬਰਾਂ ਅਤੇ ਰਹਿਬਰਾਂ ਦੀ ਧਰਤੀ ਉਤੇ ਬਾਹਰੀ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਣ ਵਾਲੇ ਬਹਾਦਰਾਂ ਅਤੇ ਵੀਰਾਂ ਦੀ ਧਰਤੀ ਤੋਂ ਨਸ਼ੇ ਨੂੰ ਖਤਮ ਕਰਨਾ ਅੱਜ ਹਰੇਕ ਵਿਅਕਤੀ ਦਾ ਨਿੱਜੀ ਫਰਜ਼ ਬਣ ਗਿਆ ਹੈ । ਉਨ੍ਹਾਂ ਆਖਿਆ ਕਿ ਪੰਜਾਬ ਦੀ ਧਰਤੀ ਧਰਮੀ ਲੋਕਾਂ ਦੀ ਧਰਤੀ ਹੈ।

ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਜ਼ੁਲਮ ਵਿਰੁੱਧ ਆਪਣੇ ਪੰਜਾਬ ਦੇ ਸੂਰਬੀਰਾ ਨੇ ਅਨੇਕਾਂ ਹੀ ਬਲੀਦਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ‘ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿੱਚ ਡਬੋ ਕੇ ਸਰੀਰਕ ਤੌਰ ‘ਤੇ ਕਮਜ਼ੋਰ ਕਰਨ ਦੀ ਇਸ ਸਾਜਿਸ਼ ਦਾ ਸਾਨੂੰ ਸਭ ਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਸਾਨੂੰ ਪੰਜਾਬ ਵਿੱਚ ਕੰਮ ਕਰ ਰਹੀਆਂ ਸਮਾਜਿਕ ਜਥੇਬੰਦੀਆਂ,ਧਾਰਮਿਕ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਵੀ ਪਾਰਟੀ ਤੋਂ ਉੱਪਰ ਉੱਠ ਕੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪਣਾ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ।

ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਪੰਜਾਬੀਆਂ ਨੇ ਦੇਸ਼ ਦੇ ਲੋਕਾਂ ਲਈ ਅਨਾਜ ਦੇ ਭੰਡਾਰ ਵੀ ਭਰੇ ਹਨ

ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਦੇ ਮਹਾਨ ਵਿਰਸੇ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਪੰਜਾਬੀਆਂ ਨੇ ਦੇਸ਼ ਦੇ ਲੋਕਾਂ ਲਈ ਅਨਾਜ ਦੇ ਭੰਡਾਰ ਵੀ ਭਰੇ ਹਨ ਇਸ ਕਰਕੇ ਹੁਣ ਜਦੋਂ ਸਾਡੇ ਪੰਜਾਬ ਅੱਗੇ ਨਸ਼ੇ ਚੁਣੌਤੀ ਬਣਕੇ ਖੜ੍ਹ ਗਏ ਹਨ ਤਾਂ ਸਾਨੂੰ ਫਿਰ ਤੋਂ ਇੱਕ ਵਾਰ ਜਨ ਅੰਦੋਲਨ ਦੇ ਰੂਪ ਵਿੱਚ ਨਸ਼ਿਆਂ ਦੇ ਖਾਤਮੇ ਲਈ ਇਕੱਠੇ ਹੋ ਕੇ ਪੰਜਾਬ ਦੇ ਨੌਜਵਾਨਾਂ ਲਈ ਹਾਹ ਦਾ ਨਾਅਰਾ ਮਾਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਹੁਣ ਸੁਨਿਹਰੀ ਮੌਕਾ ਹੈ ਕਿ “ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ” ਵੱਲੋਂ ਚਲਾਈ ਗਈ ਇਸ ਨਸ਼ਾ ਛੁਡਾਊ ਮੁਹਿੰਮ ਦਾ ਲੋਕ ਸਾਥ ਦੇਣ ਤਾ ਕਿ ਪੰਜਾਬ ਦੀ ਧਰਤੀ ਨਸ਼ਿਆਂ ਤੋ ਮੁਕਤ ਹੋ ਸਕੇ । ਉਨ੍ਹਾਂ ਕਿਹਾ ਕਿ ਜਦੋਂ ਕਿਸੇ ਕਾਰਜ ਨੂੰ ਦਿੱਲੋ ਕੀਤਾ ਜਾਵੇ ਤਾਂ ਸਫ਼ਲਤਾ ਜ਼ਰੂਰ ਮਿਲਦੀ ਹੈ।

ਉਹਨਾਂ ਕਿਹਾ ਕਿ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਲਗਾਏ ਮੁਫਤ ਨਸ਼ਾ ਛੁਡਾਊ ਕੈਂਪ ਵਿੱਚੋਂ ਅੱਜ ਲਗਭਗ 100 ਦੇ ਕਰੀਬ ਨੌਜਵਾਨਾਂ ਨੇ ਨਸ਼ਾ ਛੱਡਣ ਦਾ ਮੰਨ ਬਣਾ ਕੇ ਨਸ਼ਾ ਛਡਾਊ ਕੈਂਪ ਵਿੱਚੋਂ ਨਸ਼ਾ ਛੱਡਣ ਦੀ ਦਵਾਈ ਲਈ ! ਅੰਤ ਵਿੱਚ ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਅਤੇ ਉਹ ਨਸ਼ਾ ਛੱਡਣਾ ਚਾਹੁੰਦੇ ਹਨ ਤਾਂ ਉਹ ਨੌਜਵਾਨ ਸਾਡੇ ਨਾਲ 9501965267 ਤੇ ਰਾਬਤਾ ਕਾਇਮ ਕਰ ਸਕਦੇ ਹਨ ! ਇਸ ਮੌਕੇ ਹੋਰਨਾਂ ਤੋ ਇਲਾਵਾ ਅਮਰਜੀਤ ਸਿੰਘ ਜਗਤਾਰ ਸਿੰਘ ਅਤੇ ਜੀਤ ਸਿੰਘ ਆਦਿ ਹਾਜ਼ਰ ਸਨ !

By admin

Related Post