ਬੀ.ਐੱਡ ਦੇ ਵਿਦਿਆਰਥੀਆਂ ਨੇ ਆਸ਼ਾ ਕਿਰਨ ਸਕੂਲ ਦਾ ਦੌਰਾ ਕੀਤਾ

ਆਸ਼ਾ ਕਿਰਨ

ਹੁਸ਼ਿਆਰਪੁਰ, 23 ਅਪ੍ਰੈਲ (ਤਰਸੇਮ ਦੀਵਾਨਾ)- ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਦੇ ਬੀ.ਐਡ ਅਤੇ ਐਮ.ਐਡ ਵਿਦਿਆਰਥੀਆਂ ਨੇ ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ। ਇਸ ਮੌਕੇ ਡਾ. ਮੋਨਿਕਾ ਮਹਾਜਨ ਨੇ ਕਿਹਾ ਕਿ ਵਿਸ਼ੇਸ਼ ਬੱਚਿਆਂ ਦੀਆਂ ਵਿਸ਼ੇਸ਼ ਜ਼ਰੂਰਤਾਂ ਬਾਰੇ ਗਿਆਨ ਪ੍ਰਾਪਤ ਕਰਨਾ ਇਨ੍ਹਾਂ ਵਿਦਿਆਰਥੀਆਂ ਦੇ ਸਿਲੇਬਸ ਦਾ ਹਿੱਸਾ ਹੈ। ਪ੍ਰਿੰਸੀਪਲ ਸ਼ੈਲੀ ਸ਼ਰਮਾ ਨੇ ਸਕੂਲ ਪਹੁੰਚੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਬੱਚਿਆਂ ਨੂੰ ਪੜ੍ਹਾਉਣ ਦੇ ਤਰੀਕਿਆਂ ਅਤੇ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਡੀ.ਐੱਡ ਸਪੈਸ਼ਲ ਐਜੂਕੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੋ. ਪ੍ਰੇਮ ਕੁਮਾਰ ਨੇ ਦੱਸਿਆ ਕਿ ਇਹ ਦੋ ਸਾਲਾਂ ਦਾ ਕੋਰਸ ਹੈ ਅਤੇ ਇਸਨੂੰ ਕਰਨ ਵਾਲੇ ਵਿਦਿਆਰਥੀ ਆਮ ਅਤੇ ਵਿਸ਼ੇਸ਼ ਬੱਚਿਆਂ ਨੂੰ ਪੜ੍ਹਾ ਸਕਦੇ ਹਨ। ਇਸ ਮੌਕੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਵੱਲੋਂ 5100 ਰੁਪਏ ਦੀ ਰਾਸ਼ੀ ਦਾਨ ਕੀਤੀ ਗਈ ਅਤੇ ਮੋਨਿਕਾ ਮਹਾਜਨ ਵੱਲੋਂ ਵਿਸ਼ੇਸ਼ ਸਕੂਲ ਲਈ 2000 ਰੁਪਏ ਦਾਨ ਕੀਤੇ ਗਏ। ਇਸ ਮੌਕੇ ਅਰੁਣ ਕੁਮਾਰ, ਨੀਤੀ ਰਾਣੀ, ਗੁਰਪ੍ਰੀਤ ਕੌਰ, ਕੁਲਦੀਪ ਕੌਰ, ਰਾਮ ਆਸਰਾ, ਪ੍ਰੇਮ ਕੁਮਾਰ ਆਦਿ ਵੀ ਹਾਜ਼ਰ ਸਨ।

By admin

Related Post