Breaking
Sat. Sep 12th, 2026

ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਆਂਡੇ, ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ 24 ਜੂਨ (ਜਸਵਿੰਦਰ ਸਿੰਘ ਆਜ਼ਾਦ)- ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਾਇਸੈਂਸ ਨਿਯਮਾਂਵਲੀ 1956 ਦੇ ਨਿਯਮ 9 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਕੇ ਹੋਏ 27 ਜੂਨ 2026 ਨੂੰ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਮੰਦਰ ਦੇ ਨਜ਼ਦੀਕ, ਜਿਥੋਂ ਸ਼ੋਭਾ ਯਾਤਰਾਵਾਂ ਸ਼ੁਰੂ ਹੋਣੀਆਂ ਹਨ ਅਤੇ ਸ਼ੋਭਾ ਯਾਤਰਾ ਦੇ ਲੰਘਦੇ ਸਮੇਂ ਰਸਤੇ ਦੇ ਆਲੇ-ਦੁਆਲੇ ਅਤੇ 29 ਜੂਨ 2026 ਨੂੰ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਮੰਦਰ (ਧਾਰਮਿਕ ਸਥਾਨ) ਦੇ ਆਲੇ-ਦੁਆਲੇ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

By admin

Related Post