Breaking
Fri. Oct 10th, 2025

ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਨੇ ਥਾਣਾ ਹਰਿਆਣਾ ਦੇ ਐਸਐਚਓ ਇੰਸਪੈਕਟਰ ਸੋਮ ਨਾਥ ਨੂੰ ਕੀਤਾ ਸਨਮਾਨਿਤ

ਬੇਗਮਪੁਰਾ ਟਾਈਗਰ ਫੋਰਸ

ਕਰਾਈਮ ਕਰਨ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਇੰਸਪੈਕਟਰ ਸੋਮ ਨਾਥ

ਹੁਸ਼ਿਆਰਪੁਰ 22 ਮਈ (ਤਰਸੇਮ ਦੀਵਾਨਾ)- ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਹਲਕਾ ਹਰਿਆਣਾ ( ਭੂੰਗਾ ) ਦੇ ਪ੍ਰਧਾਨ ਅਨਿਲ ਕੁਮਾਰ ਬੰਟੀ ਵੱਲੋਂ ਥਾਣਾ ਹਰਿਆਣਾ ਦੇ ਐਸਐਚਓ ਇੰਸਪੈਕਟਰ ਸੋਮ ਨਾਥ ਨੂੰ ਬਾਬਾ ਸਾਹਿਬ ਡਾ ਭੀਮ ਰਾਉ ਅੰਬੇਡਕਰ ਜੀ ਦਾ ਸਰੂਪ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਥਾਣਾ ਮੁਖੀ ਸੋਮ ਨਾਥ ਨੇ ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਬੜੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਦੀ ਹੈ ਅਤੇ ਕਰਦੀ ਰਹੇਗੀ ! ਉਹਨਾਂ ਕਿਹਾ ਇਲਾਕੇ ਵਿੱਚ ਗੈਰ ਕਾਨੂੰਨੀ ਧੰਦੇ ਕਰਨ ਵਾਲਿਆਂ ਨੂੰ ਬਰਦਾਸਿਤ ਨਹੀਂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ !

ਉਹਨਾਂ ਕਿਹਾ ਕਿ ਨਸ਼ੇ ਦੇ ਸੁਦਾਗਰਾਂ ਨੂੰ ਵੀ ਪੂਰਨ ਤੌਰ ਤੇ ਨੱਥ ਪਾਈ ਜਾਵੇਗੀ

ਉਹਨਾਂ ਕਿਹਾ ਕਿ ਨਸ਼ੇ ਦੇ ਸੁਦਾਗਰਾਂ ਨੂੰ ਵੀ ਪੂਰਨ ਤੌਰ ਤੇ ਨੱਥ ਪਾਈ ਜਾਵੇਗੀ। ਇਸ ਮੌਕੇ ਐਸਐਚਓ ਸੋਮ ਨਾਥ ਨੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਬਤੌਰ ਥਾਣਾ ਮੁਖੀ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ ਆਪਣੀ ਬਣਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਇਸ ਮੌਕੇ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਐਸਐਚਓ ਸੋਮ ਨਾਥ ਨੇ ਥਾਣਾ ਹਰਿਆਣਾ ਦਾ ਚਾਰਜ ਸੰਭਾਲਿਆ ਹੈ ਉਸ ਦਿਨ ਤੋਂ ਹੀ ਨਸ਼ਾਖੋਰੀ ਲੁੱਟਾਂ ਖੋਹਾਂ ਨੂੰ ਵੱਡੇ ਪੱਧਰ ਤੇ ਠੱਲ ਪਈ ਹੈ ਆਗੂਆਂ ਨੇ ਥਾਣਾ ਮੁਖੀ ਨਾਲ ਗੱਲਬਾਤ ਕਰਦਿਆਂ ਕਿਹਾ ਬੇਗਮਪੁਰਾ ਟਾਈਗਰ ਫੋਰਸ ਜਦੋਂ ਦੀ ਹੋਂਦ ਵਿੱਚ ਆਈ ਹੈ ਉਦੋਂ ਤੋਂ ਹੀ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ।

ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਸਾਰੇ ਵਰਗਾਂ ਦੀ ਸਾਂਝੀ ਫੋਰਸ ਹੈ ਨਾ ਕਿ ਇਕ ਵਰਗ ਦੀ ਫੋਰਸ ਹੈ ਐਸਐਚਓ ਸੋਮ ਨਾਥ ਨੇ ਕਿਹਾ ਕਿ ਕੋਈ ਵੀ ਇਲਾਕੇ ਵਿੱਚ ਗੈਰ ਕਾਨੂੰਨੀ ਕੰਮ ਹੁੰਦਾ ਹੈ ਜਾਂ ਕਿਸੇ ਨਾਲ ਕੋਈ ਵਧੀਕੀ ਜਾਂ ਧੱਕਾ ਹੁੰਦਾ ਹੈ ਤਾ ਮੇਰੇ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ । ਇਸ ਮੌਕੇ ਹੋਰਨਾਂ ਤੋ ਇਲਾਵਾ ਸਤੀਸ਼ ਕੁਮਾਰ ਬਸੀ ਬਾਹਦ, ਮਨਪ੍ਰੀਤ ਕਲੋਤਾ,ਅਮਰੀਕ ਸਿੰਘ, ਸ਼ਾਲੂ,ਨਵਜੋਤ ਆਦਿ ਹਾਜ਼ਰ ਸਨ।

By admin

Related Post