Breaking
Thu. Apr 24th, 2025

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਲੋਂ ਭਾਰਤੀ ਸੰਵਿਧਾਨ ਦੀ ਸਿਰਜਣਾ ’ਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ : ਕੈਬਨਿਟ ਮੰਤਰੀ ਮਹਿੰਦਰ ਭਗਤ

ਡਾ. ਭੀਮ ਰਾਓ ਅੰਬੇਦਕਰ

– ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਸਕੂਲ ਕਿੱਟਾਂ

ਜਲੰਧਰ 13 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਲੋਕ ਭਲਾਈ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਬਸਤੀ ਬਾਵਾ ਖੇਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਮੇਅਰ ਵਨੀਤ ਧੀਰ ਵੀ ਉਨ੍ਹਾਂ ਦੇ ਨਾਲ ਸਨ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਵਲੋਂ ਭਾਰਤੀ ਸੰਵਿਧਾਨ ਦੀ ਰਚਨਾ ਵਿੱਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਦਕਰ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਅਤੇ ਇਸ ਤੋਂ ਵੀ ਉਪਰ ਉਨ੍ਹਾਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸੰਜੀਦਾ ਯਤਨਾਂ ਸਦਕਾ ਸਭ ਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ, ਜਿਸ ਸਦਕਾ ਅੱਜ ਅਸੀਂ ਅਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਮਨਪਸੰਦ ਦੀ ਸਰਕਾਰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਪਾਰਦਰਸ਼ੀ ਢੰਗ ਨਾਲ ਚੁਣ ਸਕਦੇ ਹਾਂ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਦਕਰ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਉਨ੍ਹਾਂ ਵਲੋਂ ਦਰਸਾਏ ਮਾਰਗ ਨੂੰ ਅਪਣਾ ਕੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣ ਅਤੇ ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਵਲੋਂ ਲੋਕ ਭਲਾਈ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਕਿਤਾਬਾਂ, ਕਾਪੀਆਂ, ਵਰਦੀਆਂ ਅਤੇ ਪੈਨਸਿਲ ਸੈਟ ਵੀ ਵੰਡੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਮੁਕੇਸ਼ ਸੇਠੀ, ਰਾਜੇਸ਼ ਭੱਟੀ, ਸੁਭਾਸ਼ ਸੌਂਧੀ, ਰਾਕੇਸ਼ ਪਦਮ, ਅਜੈ ਗਿੱਲ, ਸੂਰਜ ਗਿੱਲ ਅਤੇ ਹੋਰ ਉਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

By admin

Related Post