Breaking
Wed. May 21st, 2025

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਐਨ ਪੀ ਐਸ. ਮੁਲਾਜ਼ਮਾਂ ਵੱਲੋਂ ਕੀਤਾ ਵੱਡਾ ਐਲਾਨ

ਪੁਰਾਣੀ ਪੈਨਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦਾ ਹੁਸ਼ਿਆਰਪੁਰ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਨਾਲ ਹੋਵੇਗਾ ਵਿਰੋਧ : ਪ੍ਰਿੰਸ ਗੜ੍ਹਦੀਵਾਲਾ

ਹੁਸ਼ਿਆਰਪੁਰ 6 ਮਈ ( ਤਰਸੇਮ ਦੀਵਾਨਾ ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਨੂੰ ਜਾਰੀ ਕੀਤਿਆਂ ਤਿੰਨ ਸਾਲ ਹੋਣ ਵਾਲੇ ਹਨ ਪਰ ਅਜੇ ਤੱਕ ਪੰਜਾਬ ਦੀ ਆਪ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਸਕੀ| ਪ੍ਰੈੱਸ ਨੋਟ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਦੋ ਸਾਲ ਪਹਿਲਾਂ ਦਿਵਾਲੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਹਾ ਕਿ “ਜੋ ਅਸੀਂ ਕਹਿੰਦੇ ਹਾਂ, ਉਹ ਕਰਦੇ ਹਾਂ” ਅਤੇ ਜੋ ਅਸੀਂ ਨਹੀਂ ਕਰਨਾ ਉਹ ਕਹਿੰਦੇ ਹੀ ਨਹੀਂ, ਦੋ ਮਹੀਨਿਆਂ ਵਿੱਚ ਐਸ.ਓ.ਪੀ. ਬਣਾ ਕੇ ਪੁਰਾਣੀ ਪੈਨਸ਼ਨ ਲਾਗੂ ਕਰ ਦੇਵਾਂਗੇ | ਪਰ ਪੁਰਾਣੀ ਪੈਨਸ਼ਨ ਦੀ ਬਹਾਲੀ ਐਲਾਨ ਤੱਕ ਹੀ ਸੀਮਤ ਰਹੀ |

ਜਦ ਧਰਾਤਲ ਤੇ ਪੰਜਾਬ ਦੇ ਕਿਸੇ ਕਰਮਚਾਰੀ ਨੂੰ ਇਸ ਦਾ ਲਾਭ ਨਹੀਂ ਮਿਲਿਆ | ਰਿਟਾਇਰ ਹੋਏ ਐਨ.ਪੀ.ਐਸ. ਕਰਮਚਾਰੀ 3500 ਰੁਪਏ ਪੈਨਸ਼ਨ ਲੈ ਰਹੇ ਹਨ, ਜਿਸ ਨਾਲ ਉਹਨਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਦੇ ਲਈ ਸੜਕਾਂ ਉੱਤੇ ਰੇਹੜੀਆਂ ਲਾਉਣ ਦੇ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਸਰਕਾਰ ਦੇ ਕੰਨ ਦੇ ਉੱਤੇ ਜੂੰ ਤੱਕ ਨਹੀਂ ਸਰਕਦੀ। ਉਹਨਾਂ ਕਿਹਾ ਕਿ ਸਰਕਾਰ ਦੀ ਡੰਗ ਟਪਾਊ ਨੀਤੀ ਤੋਂ ਦੁਖੀ ਹੋ ਕੇ ਪੰਜਾਬ ਦੇ 2 ਲੱਖ ਤੋਂ ਵੱਧ ਐਨ.ਪੀ.ਐਸ. ਮੁਲਾਜ਼ਮ ਮੁੱਖ ਮੰਤਰੀ ਪੰਜਾਬ ਦਾ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਆਉਣ ‘ਤੇ ਅਤੇ ਹਰ ਜਿਲ੍ਹੇ ਦੇ ਵਿੱਚ ਜਾਣ ‘ਤੇ ਹਰ ਦੌਰੇ ਸਮੇਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਅਤੇ ਸੰਘਰਸ਼ ਨੂੰ ਤੇਜ਼ ਕਰਨਗੇ| ਇਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਨਾ ਤਾਂ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਪ੍ਰਕਾਰ ਦਾ ਕੋਈ ਡੀ. ਏ. ਮੁਲਾਜ਼ਮਾਂ ਨੂੰ ਦਿੱਤਾ ਗਿਆ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਅਤੇ ਨਾ ਹੀ ਕੰਪਿਊਟਰ ਅਧਿਆਪਕਾਂ ਦੀ ਕੋਈ ਗੱਲ ਸੁਣੀ ਗਈ| ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਜਰੂਰ ਭੁਗਤਣਾ ਪਵੇਗਾ | ਆਪ ਸਰਕਾਰ ਨੂੰ ਚਾਹੀਦਾ ਹੈ ਕਿ ਉਹਨਾਂ ਨੇ ਜੋ ਮੁਲਾਜ਼ਮਾਂ ਦੇ ਨਾਲ ਪੁਰਾਣੀ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਹੈ ਉਸ ਨੂੰ ਜਲਦੀ ਪੂਰਾ ਕਰੇ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਮੁਲਾਜ਼ਮ , ਮਾਪੇ ਅਤੇ ਉਹਨਾਂ ਦੇ ਰਿਸ਼ਤੇਦਾਰ ਸਰਕਾਰ ਵਿਰੁੱਧ ਭੁਗਤਣਗੇ ।

By admin

Related Post