ਫਿੱਟ ਬਾਈਕਰ ਕਲੱਬ ਵੱਲੋਂ ਲਗਾਇਆ ਗਿਆ ਚੌਂਥਾ ਖੂਨਦਾਨ ਕੈਂਪ : ਪ੍ਰਮਜੀਤ ਸੱਚਦੇਵਾ
ਹੁਸ਼ਿਆਰਪੁਰ 15 ਜੂਨ ( ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਵੱਲੋਂ ਸੱਚਦੇਵਾ ਸਟਾਕਸ ਦੇ ਸਹਿਯੋਗ ਨਾਲ ਚੌਥਾ ਖੂਨਦਾਨ ਕੈਂਪ ਬੂਲਾਵਾੜੀ ਸਥਿਤ ਸੱਚਦੇਵਾ ਸਟਾਕਸ ਦੇ ਮੁੱਖ ਦਫਤਰ ਵਿੱਚ ਲਗਾਇਆ ਗਿਆ ਇਸ ਦੌਰਾਨ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਫਿੱਟ ਬਾਈਕਰ ਕਲੱਬ ਦੇ ਮੈਂਬਰਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਵੱਲੋਂ ਖੂਨਦਾਨੀਆ ਅਤੇ ਆਏ ਹੋਏ ਪਤਵੰਤੇ ਵਿਅਕਤੀਆਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਖੂਨਦਾਨ ਮਹਾਨਦਾਨ ਹੈ ਜੋ ਕਿ ਜਰੂਰਤਮੰਦ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਹੁੰਦਾ ਹੈ, ਉਨ੍ਹਾਂ ਕਿਹਾ ਕਿ ਫਿੱਟ ਬਾਈਕਰ ਕਲੱਬ ਵੱਲੋਂ ਸਾਲਾਨਾ ਖੂਨਦਾਨ ਕੈਂਪ ਲਗਾ ਕੇ ਸਮਾਜ ਦੀ ਸੇਵਾ ਵਿੱਚ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਇਸ ਕਲੱਬ ਵੱਲੋਂ ਸਮੇਂ-ਸਮੇਂ ਸਿਰ ਸਮਾਜ ਭਲਾਈ ਦੇ ਕੀਤੇ ਜਾਣ ਵਾਲੇ ਹੋਰ ਕਾਰਜਾਂ ਲਈ ਸਾਰੇ ਹੀ ਕਲੱਬ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਕਲੱਬ ਪ੍ਰਧਾਨ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਅੱਜ ਦੇ ਖੂਨਦਾਨ ਕੈਂਪ ਦੌਰਾਨ 59 ਯੂਨਿਟ ਖੂਨ ਦਾਨੀਆਂ ਵੱਲੋਂ ਦਾਨ ਕੀਤੇ ਗਏ ਹਨ ਅਤੇ ਇਸ ਕੈਂਪ ਦੀ ਖਾਸ ਗੱਲ ਇਹ ਰਹੀ ਹੈ ਕਿ ਖੂਨਦਾਨ ਕਰਨ ਵਾਲੇ ਲੋਕਾਂ ਵਿੱਚ ਕਈ ਪਤੀ-ਪਤਨੀਆਂ ਅਤੇ ਪਿਓ-ਪੁੱਤਰ ਮੌਜੂਦ ਰਹੇ ਹਨ ਅਤੇ ਇਸ ਤੋਂ ਇਲਾਵਾ ਖੂਨਦਾਨ ਕਰਨ ਵਾਲਿਆਂ ਵਿੱਚ ਵੱਡੀ ਗਿਣਤੀ ਸਾਈਕਲਿਸਟਾਂ ਦੀ ਰਹੀ। ਉਨ੍ਹਾਂ ਕਿਹਾ ਕਿ ਇਸ ਕੈਂਪ ਨੂੰ ਸਫਲ ਬਣਾਉਣ ਲਈ ਬਲ ਬਲ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਕ੍ਰਿਸ਼ਨ ਕਜਲਾ ਅਤੇ ਸ਼ਿਵਾਲਿਕ ਹਾਈਕਿੰਗ ਅਤੇ ਟਰੈਕਿੰਗ ਕਲੱਬ ਵੱਲੋਂ ਜਸਵਿੰਦਰ ਜੀ ਦਾ ਯੋਗਦਾਨ ਅਹਿਮ ਰਿਹਾ ਹੈ।
ਇਸ ਮੌਕੇ ਸ਼੍ਰੀਮਤੀ ਡਿੰਪੀ ਸੱਚਦੇਵਾ, ਉੱਤਮ ਸਿੰਘ ਸਾਬੀ, ਮੁਨੀਰ ਨਾਜਰ, ਦੌਲਤ ਸਿੰਘ, ਮਸਤਾਨ ਸਿੰਘ ਗਰੇਵਾਲ, ਤਰਲੋਚਨ ਸਿੰਘ, ਗੁਰਮੇਲ ਸਿੰਘ, ਉਕਾਂਰ ਸਿੰਘ, ਰੋਹਿਤ ਬਸੀ, ਸੌਰਵ ਸ਼ਰਮਾ, ਸਾਗਰ ਸੈਣੀ ਆਦਿ ਵੀ ਮੌਜੂਦ ਰਹੇ।