Breaking
Tue. May 19th, 2026

ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ, ਖੂਨ ਕੈਂਪ ਦੌਰਾਨ 26 ਵਿਅਕਤੀਆਂ ਨੇ ਕੀਤਾ ਖੂਨ ਦਾਨ

ਖੂਨਦਾਨ

ਜਲੰਧਰ 19 ਮਈ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਹੋਟਲ ਪਾਰਕ ਇਨ ਬਾਏ ਰੈਡੀਸਨ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 26 ਵਿਅਕਤੀਆਂ ਵੱਲੋਂ ਸਵੈ ਇੱਛਾ ਨਾਲ ਖੂਨ ਦਾਨ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਰਾਹੀਂ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।

ਇਸ ਮੌਕੇ ਜੀ.ਐਮ. ਪ੍ਰਦੀਪ ਕੁਮਾਰ ਦੱਤਾ ਤੇ ਪ੍ਰਸੁੰਨ ਬੈਨਰਜੀ ਜੀ. ਐਮ. ਸਰੋਵਰ ਹੋਟਲ, ਮੈਨੇਜਰ ਵਿਕਾਸ ਕੁਮਾਰ, ਸਹਾਇਕ ਮੈਨੇਜਰ ਪਾਰਕ ਇਨ ਹੋਟਲ ਗੀਤਾਂਜਲੀ ਵੀ ਮੌਜੂਦ ਸਨ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਯੂਥ ਬਲੱਡ ਡੋਨਰਜ਼ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਵਿਕਾਸ ਕਪੂਰ ਅਤੇ ਉਨ੍ਹਾਂ ਦੀ ਸਮੂਹ ਟੀਮ ਨੇ ਵਿਸ਼ੇਸ਼ ਭੂਮਿਕਾ ਨਿਭਾਈ।

ਇਸ ਮੌਕੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਨੇਕ ਰਾਮ, ਅਮਨਦੀਪ ਸਿੰਘ, ਰੋਹਿਤ ਕੁਮਾਰ, ਵਿਹਾਨ ਅਤੇ ਹੋਟਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।

By admin

Related Post