Breaking
Sat. Apr 26th, 2025

ਜ਼ਿਲ੍ਹੇ ’ਚ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ’ਚ ਬੂਥ ਲੈਵਲ ਏਜੰਟਾਂ ਦੀ ਅਹਿਮ ਭੂਮਿਕਾ- ਵਧੀਕ ਡਿਪਟੀ ਕਮਿਸ਼ਨਰ

ਵੋਟਰ ਸੂਚੀਆਂ

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਜਾਣਕਾਰੀ ਜਲਦ ਮੁਹੱਈਆ ਕਰਵਾਈ ਜਾਵੇ

ਜਲੰਧਰ 21 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾ ਅਤੇ ਸਕੱਤਰਾਂ ਨੂੰ ਜ਼ਿਲ੍ਹੇ ਵਿੱਚ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਜਾਣਕਾਰੀ ਫਾਰਮ ਬੀ.ਐਲ.ਏ. 1 ਅਤੇ 2 ਵਿੱਚ ਵਿਧਾਨਸਭਾ ਹਲਕੇ ਵਾਰ ਭਰਕੇ ਇਕ ਹਫ਼ਤੇ ਦੇ ਅੰਦਰ-ਅੰਦਰ ਭੇਜਣ ਦੀ ਅਪੀਲ ਕੀਤੀ ਕਰਦਿਆਂ ਕਿਹਾ ਕਿ ਯੂਥ ਲੈਵਲ ਏਜੰਟ ਪਿੰਡ, ਮੁਹੱਲਾ ਅਤੇ ਵਾਰਡ ਦੇ ਵੋਟਰਾਂ ਦੀ ਸਥਿਤੀ ਤੋਂ ਚੰਗੀ ਤਰ੍ਹਾਂ ਜਾਣੂੰ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਵੋਟਰ ਸੂਚੀਆਂ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਥ ਲੈਵਲ ਏਜੰਟਾਂ ਵਲੋਂ ਬੂਥ ਲੈਵਲ ਅਫ਼ਸਰਾਂ ਨਾਲ ਮਿਲਕੇ ਕੰਮ ਕਰਦਿਆਂ ਪੋਲਿੰਗ ਸਟੇਸ਼ਨਾਂ ਦੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ, ਹਟਾਉਣ, ਸੋਧ ਕਰਨ ਅਤੇ ਟਰਾਂਸਫਰ ਹੋ ਚੁੱਕੇ ਵੋਟਰਾਂ ਦੇ ਫਾਰਮ ਭਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਣੀ ਹੈ।

ਉਨ੍ਹਾਂ ਦੱਸਿਆ ਕਿ 07 ਜਨਵਰੀ 2025 ਨੂੰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹੇ ਵਿੱਚ ਕੁੱਲ 1647871 ਵੋਟਰ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਵਿੱਚ 200486 ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਨਕੋਦਰ ਵਿੱਚ 193523, ਸ਼ਾਹਕੋਟ ਵਿੱਚ 180459, ਕਰਤਾਰਪੁਰ 185742, ਜਲੰਧਰ ਪੱਛਮੀ 173271, ਜਲੰਧਰ ਕੇਂਦਰੀ 176423, ਜਲੰਧਰ ਉਤਰੀ 185397, ਜਲੰਧਰ ਕੈਂਟ 186989 ਅਤੇ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ 165581 ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 51 ਥਰਡ ਜੈਂਡਰ ਵੀ ਵੋਟਰ ਵਜੋਂ ਸ਼ਾਮਿਲ ਹਨ।

ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਜਾਣਕਾਰੀ ਜਲਦ ਤੋਂ ਜਲਦ ਭੇਜਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਸ਼ਾਮਿਲ ਕਰਦੇ ਹੋਏ 100 ਫੀਸਦੀ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਸਮੇਂ ਸਿਰ ਤਿਆਰ ਕੀਤੀਆਂ ਜਾ ਸਕਣ।

By admin

Related Post