Breaking
Sun. Sep 21st, 2025

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੰਤ ਨਿਰੰਜਣ ਦਾਸ ਜੀ ਤੋਂ ਲਿਆ ਆਸ਼ੀਰਵਾਦ ; ਬੇਗਮਪੁਰਾ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੰਤ ਨਿਰੰਜਣ ਦਾਸ ਜੀ

ਜਲੰਧਰ 9 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਦੀ ਪ੍ਰਧਾਨਗੀ ਹੇਠ ਅੱਜ ਦੁਪਹਿਰ ਸਿਟੀ ਰੇਲਵੇ ਸਟੇਸ਼ਨ ਤੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਸਥਾਨ ਸੀਰ ਗੋਵਰਧਨ ਵਾਰਾਣਸੀ ਲਈ ਇੱਕ ਵਿਸ਼ੇਸ਼ ਰੇਲਗੱਡੀ ਬੇਗਮਪੁਰਾ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਲਗਭਗ 1550 ਸ਼ਰਧਾਲੂ ਵਾਰਾਣਸੀ ਵਿੱਚ ਸ਼੍ਰੀ ਗੁਰੂ ਰਵਿਦਾਸ ਦੇ ਜਨਮ ਸਥਾਨ ‘ਤੇ ਜਾ ਰਹੇ ਹਨ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੰਤ ਨਿਰੰਜਣ ਦਾਸ ਜੀ ਮਹਾਰਾਜ ਤੋਂ ਅਸ਼ੀਰਵਾਦ ਲਿਆ ਅਤੇ ਬੇਗਮਪੁਰਾ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਮਹਿੰਦਰ ਭਗਤ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣਾ ਪੂਰਾ ਜੀਵਨ ਛੂਤ-ਛਾਤ ਦੇ ਖਾਤਮੇ, ਔਰਤਾਂ ਦੇ ਸਸ਼ਕਤੀਕਰਨ ਅਤੇ ਦੱਬੇ-ਕੁਚਲੇ ਲੋਕਾਂ ਦੇ ਉਥਾਨ ਲਈ ਲਗਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇ ਮਾਰਗਦਰਸ਼ਨ ‘ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸ਼ਰਧਾਲੂਆਂ ਨੇ ਸੰਤ ਨਿਰੰਜਣ ਦਾਸ ਜੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ।

By admin

Related Post