Breaking
Thu. Oct 22nd, 2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

ਕੈਬਨਿਟ ਮੰਤਰੀ ਮੋਹਿੰਦਰ ਭਗਤ

ਜਲੰਧਰ 25 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

By admin

Related Post