Breaking
Sat. Apr 26th, 2025

ਵਿਸਾਖੀ ਮੌਕੇ ਕੈਬਨਿਟ ਮੰਤਰੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ

ਸੂਬੇ ਦੀ ਅਮਨ-ਸ਼ਾਂਤੀ, ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਜਲੰਧਰ 13 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਇਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੈਬਨਿਟ ਮੰਤਰੀ ਨੇ ਆਪਣੇ ਦਿਨ ਦੀ ਸ਼ੁਰੂਆਤ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਕੀਤੀ ਅਤੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਆਪਣੇ ਅਮੀਰ, ਗੌਰਮਮਈ ਵਿਰਸੇ ਦੀ ਯਾਦ ਦਿਵਾਉਂਦਿਆਂ ਦੱਸਿਆ ਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਏ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਉਪਰੰਤ ਗੁਦਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਿਰੋਪਾਓ ਭੇਟ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਗੁਰਕਿਰਪਾਲ ਸਿੰਘ, ਸੌਰਵ ਵਰਮਾ, ਸ਼ਿੰਗਾਰਾ ਸਿੰਘ, ਕੋਕਲੀ, ਕਮਲਜੀਤ ਕੌਰ ਆਦਿ ਵੀ ਮੌਜੂਦ ਸਨ।

By admin

Related Post