Breaking
Sun. Nov 16th, 2025

ਕੈਬਨਿਟ ਮੰਤਰੀਆਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਨੂੰ ਸਮਾਜਿਕ-ਆਰਥਿਕ ਤਬਦੀਲੀ ਦਾ ਜ਼ਰੀਆ ਬਣਾਉਣ ਲਈ ਪ੍ਰੇਰਿਆ

ਕੈਬਨਿਟ ਮੰਤਰੀਆਂ

ਕਿਹਾ, ਪੰਜਾਬ ਸਰਕਾਰ ਤਬਦੀਲੀ ਲਿਆਉਣ ਲਈ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਦੇ ਰਹੀ ਤਰਜੀਹ

ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕਰਵਾਏ ਸਮਾਗਮ ’ਚ 1,300 ਤੋਂ ਵੱਧ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਸਕਾਲਰਸ਼ਿਪ

ਜਲੰਧਰ 16 ਨਵੰਬਰ (ਜਸਵਿੰਦਰ ਸਿੰਘ ਆਜ਼ਾਦ)- ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਮੋਹਿੰਦਰ ਭਗਤ ਨੇ ਅੱਜ ਵਿਦਿਆਰਥੀਆਂ ਨੂੰ ਸਿੱਖਿਆ ਨੂੰ ਇੱਕ ਪਰਿਵਰਤਨਸ਼ੀਲ ਸ਼ਕਤੀ ਵਜੋਂ ਵਰਤਣ ਦਾ ਸੱਦਾ ਦਿੱਤਾ, ਜੋ ਪੰਜਾਬ ਦੇ ਸਮਾਜਿਕ-ਆਰਥਿਕ ਦ੍ਰਿਸ਼ ਨੂੰ ਮੁੜ ਆਕਾਰ ਦੇਣ ਦੇ ਸਮਰੱਥ ਹੈ।

ਕੈਬਨਿਟ ਮੰਤਰੀ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਡੇਵੀਏਟ ਵਿਖੇ ਕਰਵਾਏ ਗਏ ਸਕਾਲਰਸ਼ਿਪ ਵੰਡ ਸਮਾਰੋਹ ਵਿੱਚ ਬੋਲ ਰਹੇ ਸਨ, ਜਿੱਥੇ ਰਾਜ ਭਰ ਦੇ 1,300 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ।

ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਵਿਜੇ ਕੁਮਾਰ ਚੋਪੜਾ ਦੀ ਅਗਵਾਈ ਵਾਲੀ ਕਮੇਟੀ ਦੀ ਪ੍ਰਸ਼ੰਸਾ ਕੀਤੀ, ਜੋ ਆਪਣੇ ਸਾਲਾਨਾ ਪ੍ਰੋਗਰਾਮ ਰਾਹੀਂ ਲਗਾਤਾਰ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਸ਼੍ਰੀ ਅਰੋੜਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਨਵੇਂ ਸਿਰੇ ਤੋਂ ਧਿਆਨ ਕੇਂਦਰਿਤ ਕਰਨ ’ਤੇ ਚਾਨਣਾ ਪਾਇਆ

ਸ਼੍ਰੀ ਅਰੋੜਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਨਵੇਂ ਸਿਰੇ ਤੋਂ ਧਿਆਨ ਕੇਂਦਰਿਤ ਕਰਨ ’ਤੇ ਚਾਨਣਾ ਪਾਇਆ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੁਧਾਰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਬਣਾਉਣ ਦੇ ਵਿਜ਼ਨ ਦਾ ਕੇਂਦਰ ਬਿੰਦੂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਮਿਆਰੀ ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣ ਦੇ ਸਰਕਾਰੀ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਆਪ ਨੂੰ ਸਗੋਂ ਆਪਣੇ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਵੀ ਉੱਚਾ ਚੁੱਕਣ ਲਈ ਅਕਾਦਮਿਕ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਕਾਲਰਸ਼ਿਪ ਪ੍ਰੋਗਰਾਮ ਨੂੰ ਚੰਗਾ ਉਪਰਾਲਾ ਦੱਸਿਆ, ਜੋ ਕਿ ਮਹੱਤਵਪੂਰਣ ਅਕਾਦਮਿਕ ਸਹਾਇਤਾ ਪ੍ਰਦਾਨ ਕਰਕੇ ਯੋਗ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਂਦਾ ਹੈ।

ਕੈਬਨਿਟ ਮੰਤਰੀਆਂ ਨੇ ਨੌਜਵਾਨਾਂ ਨੂੰ ਆਪਣੇ ਟੀਚਿਆਂ ਪ੍ਰਤੀ ਵਚਨਬੱਧ ਰਹਿਣ ਅਤੇ ਸਮਾਜ ਵਿੱਚ ਅਰਥਪੂਰਣ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਅਤੇ ਇਸ ਨੇਕ ਕਾਰਜ ਪ੍ਰਤੀ ਪ੍ਰਬੰਧਕਾਂ ਦੇ ਨਿਰੰਤਰ ਸਮਰਪਣ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।

By admin

Related Post