ਹੁਸ਼ਿਆਰਪੁਰ 18 ਦਸੰਬਰ (ਤਰਸੇਮ ਦੀਵਾਨਾ) – ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਪਿੰਡ ਹੰਢਿਆਇਆ, ਬਰਨਾਲਾ ਤੋਂ ਭਾਰੀ ਸੰਗਤਾਂ ਨਤਮਸਤਕ ਹੋਈਆਂ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ 5100 ਰੁਪਏ ਦੀ ਸੇਵਾ ਲੰਗਰਾਂ ਲਈ ਯੋਗਦਾਨ ਪਾਇਆ। ਇਸ ਮੌਕੇ ਰਾਜਾ ਸਿੰਘ ਹੰਢਿਆਇਆ, ਮੱਘਰ ਸਿੰਘ, ਜਗਦੇਵ ਸਿੰਘ ਖੁੱਡੀ ਕਲਾਂ, ਕੁਲਵੰਤ ਸਿੰਘ, ਬਿਕਰ ਸਿੰਘ, ਗਿਆਨ ਸਿੰਘ, ਰਾਜਵਿੰਦਰ ਸਿੰਘ, ਗੁਰਜੰਟ ਸਿੰਘ, ਬਿੱਟੂ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਵਿਖੇ ਪਹੁੰਚੀਆਂ ਅਤੇ ਚੱਲ ਰਹੀ ਕਾਰ ਸੇਵਾ ਲਈ ਯੋਗਦਾਨ ਪਾਇਆ ਅਤੇ ਆਉਣ ਵਾਲੇ ਸਮੇਂ ਵਿਚ ਵੀ ਗੁਰੂਘਰ ਵਿਖੇ ਸੇਵਾ ਲਈ ਹਾਜਰ ਰਹਿਣ ਦਾ ਸੰਕਲਪ ਲਿਆ।
ਇਸ ਮੌਕੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਸੰਗਤਾਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਤਾਂ ਮਹਾਂਪੁਰਸ਼ਾਂ ਅਤੇ ਸੰਗਤਾਂ ਵਲੋੰ ਬਹੁਤ ਵੱਡੀ ਸੇਵਾ ਆਰਭ ਕੀਤੀ ਗਈ ਹੈ ਜਿਸ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਤਨ ਮਨ ਧੰਨ ਨਾਲ ਭਾਰੀ ਸਹਿਯੋਗ ਪ੍ਰਾਪਤ ਹੋ ਰਿਹਾ ਹੈ, ਜਿਸ ਲਈ ਆਦਿ ਧਰਮ ਮਿਸ਼ਨ ਹਮੇਸ਼ਾ ਸੰਗਤਾਂ ਦਾ ਰਿਣੀ ਤੇ ਧੰਨਵਾਦੀ ਰਹੇਗਾ ।
ਓਨਾਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ, ਬਾਬੂ ਮੰਗੂ ਰਾਮ ਮੁਗੋਵਾਲੀਆ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਬਾਬੂ ਕਾਂਸ਼ੀ ਰਾਮ ਦੇ ਕ੍ਰਾਂਤੀਕਾਰੀ ਸਮਾਜਿਕ ਅੰਦੋਲਨ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਚਰਨਛੋਹ ਸੱਚਖੰਡ ਬੇਗਮਪੁਰਾ ਤੋਂ ਜਲਦ ਹੀ ਸੰਗਤਾਂ ਲਈ ਨਵੇਂ ਪ੍ਰੋਗਰਾਮ ਜਾਰੀ ਕੀਤੇ ਜਾਣਗੇ।

