ਸਿਵਲ ਸਰਜਨ ਵੱਲੋਂ ਜ਼ਿਲੇ ਅੰਦਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਆਯੋਜਿਤ

ਸਿਵਲ ਸਰਜਨ

ਹੁਸ਼ਿਆਰਪੁਰ 4 ਜੂਨ (ਤਰਸੇਮ ਦੀਵਾਨਾ )- ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ।

ਮੀਟਿੰਗ ਦਾ ਆਗਾਜ਼ ਕਰਦਿਆਂ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸੰਬੋਧਨ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਯੁੱਧ ਵਰਗੀ ਆਪਾਤ ਸਥਿਤੀ ਵਿੱਚ ਸਿਹਤ ਵਿਭਾਗ ਵੱਲੋਂ ਕੀਤੀਆਂ ਤਿਆਰੀਆਂ ਲਈ ਸ਼ਲਾਘਾ ਪੱਤਰ ਦਿੱਤਾ ਗਿਆ ਹੈ, ਜਿਸਦੇ ਲਈ ਇਸ ਸਥਿਤੀ ਦੌਰਾਨ ਡਿਊਟੀ ਨਿਭਾਉਣ ਵਾਲੇ ਸਾਰੇ ਹੀ ਅਧਿਕਾਰੀ ਅਤੇ ਕਰਮਚਾਰੀ ਸ਼ਲਾਘ ਦੇ ਪੱਤਰ ਹਨ।

ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਚੈਕਅਪ ਅਤੇ ਸੰਪੂਰਨ ਟੀਕਾਕਰਨ ਦੇ ਟੀਚੇ ਪੂਰੇ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ

ਮੀਟਿੰਗ ਦੌਰਾਨ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਚੈਕਅਪ ਅਤੇ ਸੰਪੂਰਨ ਟੀਕਾਕਰਨ ਦੇ ਟੀਚੇ ਪੂਰੇ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ। ਹਰ ਗਰਭਵਤੀ ਔਰਤ ਦਾ 9 ਤਾਰੀਖ ਨੂੰ ਪੀ.ਐਮ.ਐਸ.ਐਮ.ਏ ਵਾਲੇ ਦਿਨ ਮਾਹਰ ਡਾਕਟਰਾਂ ਤੋਂ ਚੈੱਕ ਅੱਪ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਪਹਿਚਾਣ ਕੀਤੀਆਂ ਹਾਈ ਰਿਸਕ ਗਰਭਵਤੀਆਂ ਦਾ ਹਰ ਮਹੀਨੇ 23 ਤਾਰੀਖ ਨੂੰ ਕੀਤੇ ਜਾਂਦੇ ਐਕਸਟੈੰਡਰਡ ਪੀ.ਐਮ.ਐਸ.ਐਮ.ਏ. ਵਾਲੇ ਦਿਨ ਚੈੱਕਅਪ ਜਰੂਰ ਕੀਤਾ ਜਾਵੇ। ਇਸਦੇ ਨਾਲ ਹੀ ਉਹਨਾਂ ਦਾ ਆਸ਼ਾ ਅਤੇ ਏਐਨਐਮ ਜਰੀਏ ਫਾਲੋਅੱਪ ਕਰਨਾ ਯਕੀਨੀ ਬਣਾਇਆ ਜਾਵੇ। ਡਿਲਿਵਰੀਆਂ ਪ੍ਰਾਈਵੇਟ ਦੀ ਥਾਂ ਤੇ ਸਰਕਾਰੀ ਸੰਸਥਾਵਾਂ ਵਿੱਚ ਜਿਆਦਾ ਤੋਂ ਜਿਆਦਾ ਹੋਣ ਲਈ ਯੋਗ ਉਪਰਾਲੇ ਕੀਤੇ ਜਾਣੇ ਜਾਣ। ਮੈਟਰਨਲ ਡੈਥ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਇਸਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਸਿਵਲ ਸਰਜਨ ਨੇ ਆਯੂਸ਼ਮਾਨ ਆਰੋਗਿਆ ਕੇੰਦਰਾਂ ‘ਤੇ 30 ਸਾਲ ਤੋੰ ਉਪਰ ਦੇ ਵਿਅਕਤੀਆਂ ਦੀ ਐਨਸੀਡੀ ਸਕਰੀਨਿੰਗ ਯਕੀਨੀ ਬਣਾਉਣ ਅਤੇ ਸਕਰੀਨਿੰਗ ਦੇ ਨਾਲ-ਨਾਲ ਸਭ ਦੀ ਸਿਹਤ ਸੰਬੰਧੀ ਆਭਾ ਆਈਡੀ ਜਰੂਰ ਬਣਾਉਣ ਲਈ ਕੇੰਦਰਾਂ ਦੇ ਸਟਾਫ ਨੂੰ ਜਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਇਸ ਦੌਰਾਨ ਹੀਟ ਵੇਵ ਸਬੰਧਿਤ ਸਮੇਂ ਸਿਰ ਰੋਜ਼ਾਨਾ ਰਿਪੋਰਟ ਆਨਲਾਈਨ ਕਰਨ, ਡੇਂਗੂ ਤੋਂ ਬਚਾਅ ਸਬੰਧਤ ਗਤੀਵਿਧੀਆ ਨੂੰ ਹੋਰ ਸੁਚਾਰੂ ਢੰਗ ਨਾਲ ਕਰਨ ਦੇ ਜਰੂਰੀ ਨਿਰਦੇਸ਼ ਦਿੱਤੇ ਗਏ। ਉਨਾਂ ਕਿਹਾ ਕਿ ਪਰਫਾਰਮੈਂਸ ਦੇ ਹਿਸਾਬ ਨਾਲ ਜਿਹੜੇ ਪੈਰਾਮੀਟਰ ਘੱਟ ਹਨ ਉਹਨਾਂ ਉਪਰ ਫੋਕਸ ਕੀਤਾ ਜਾਵੇ।

By admin

Related Post