– ਵੋਟਰ ਸੂਚੀ-2025 ਦੀ ਚੱਲ ਰਹੀ ਸੁਧਾਈ ਦੇ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
– 18 ਤੋਂ 19 ਸਾਲ ਦੇ ਵਿਦਿਆਰਥੀਆਂ ਦੀ ਲੋਕਤੰਤਰ ’ਚ ਸਰਗਰਮ ਭਾਗੀਦਾਰੀ ਲਈ ਸਵੀਪ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ
ਜਲੰਧਰ 15 ਮਈ (ਜਸਵਿੰਦਰ ਸਿੰਘ ਆਜ਼ਾਦ)- ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀ ਹਰੀਸ਼ ਨਈਅਰ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀ-2025 ਦੀ ਚੱਲ ਰਹੀ ਲਗਾਤਾਰ ਸੁਧਾਈ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਤਾਇਨਾਤ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਬੀ.ਐਲ.ਓਜ਼ ਨਾਲ ਰਾਬਤਾ ਰੱਖਿਆ ਜਾਵੇ। ਉਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ 18 ਤੋਂ 19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਅਤੇ ਉਹਨਾਂ ਨੂੰ ਲੋਕਤੰਤਰ ਵਿੱਚ ਆਪਣੀ ਭਾਗੀਦਾਰੀ ਦੇਣ ਲਈ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ ਵੀ ਕੀਤੀਆਂ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਬਣਾਇਆ ਜਾਵੇਗਾ, ਤਾਂ ਜੋ ਮਜ਼ਬੂਤ ਲੋਕਤੰਤਰ ਵਿਚ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਡਾ.ਅਸ਼ੋਕ ਸਹੋਤਾ ਆਦਿ ਵੀ ਹਾਜ਼ਰ ਸਨ।