Breaking
Tue. Jul 15th, 2025

ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਨੂੰ ਢਾਹਿਆ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ

ਜਲੰਧਰ 24 ਜੂਨ (ਜਸਵਿੰਦਰ ਸਿੰਘ ਆਜ਼ਾਦ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰ ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ।

ਇਹ ਕਾਰਵਾਈ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਉਪਕਾਰ ਨਗਰ ਵਿੱਚ ਅਮਲ ਵਿੱਚ ਲਿਆਂਦੀ ਗਈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਜਲੰਧਰ ਨੂੰ ਕੁਲਵੰਤ ਸਹੋਤਾ ਵਾਸੀ ਉਪਕਾਰ ਨਗਰ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 5 ਮੁਕੱਦਮੇ ਦਰਜ ਹਨ, ਵੱਲੋਂ ਇਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ ਪੁਲਿਸ ਕੇਂਦਰੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਡਿਊਟੀ ਮੈਜਿਸਟ੍ਰੇਟ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਤੁਰੰਤ ਹਰਕਤ ਵਿੱਚ ਆਉਂਦਿਆਂ ਅਣ-ਅਧਿਕਾਰਤ ਉਸਾਰੀ ਨੂੰ ਢਾਹ ਦਿੱਤਾ, ਜਿਸ ਨਾਲ ਨਸ਼ੇ ਦੇ ਕਾਰੋਬਾਰੀਆਂ ਨੂੰ ਇਕ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਪਹਿਲਾਂ ਵੀ ਅਮਲ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਕਬਜ਼ੇ ਢਾਹੁਣਾ ਸ਼ਾਮਲ ਹੈ।

ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਵੱਲੋਂ ਪੰਜਾਬ ਸਰਕਾਰ ਦੀ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਗਰਗਮ ਸਹਿਯੋਗ ਦੇਣ ਦੀ ਅਪੀਲ ਕੀਤੀ।

By admin

Related Post