ਕਮਿਸ਼ਨਰੇਟ ਪੁਲਿਸ ਨੇ ਸਪੈਸ਼ਲ ਡੀ.ਜੀ.ਪੀ. ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ’ਚ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਵਿਸ਼ੇਸ਼ ਕਾਸੋ ਓਪਰੇਸ਼ਨ

ਕਮਿਸ਼ਨਰੇਟ ਪੁਲਿਸ

ਜਲੰਧਰ 14 ਅਗਸਤ (ਨਤਾਸ਼ਾ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੈਸ਼ਲ ਡੀ.ਜੀ.ਪੀ. ਰੇਲਵੇ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ, ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਰਾਜ-ਪੱਧਰੀ ਸੁਰੱਖਿਆ ਪ੍ਰਬੰਧ ਦਾ ਹਿੱਸਾ ਹੈ, ਤਾਂ ਜੋ ਆਜ਼ਾਦੀ ਦਿਹਾੜੇ ਮੌਕੇ ਸੁਰੱਖਿਅਤ ਅਤੇ ਸ਼ਾਂਤੀਪੂਰਣ ਵਾਤਾਵਰਣ ਬਣਾਇਆ ਜਾ ਸਕੇ।

ਸੁਰੱਖਿਆ ਜਾਂਚ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਪੁੱਛਗਿੱਛ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਲਾਸ਼ੀ ਲਈ ਗਈ

ਇਸ ਓਪਰੇਸ਼ਨ ਵਿੱਚ ਕੁੱਲ 290 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ, ਜਿਨ੍ਹਾਂ ਨੂੰ ਐਂਟੀ-ਸੈਬੋਟਾਜ਼ ਟੀਮਾਂ, ਐਂਟੀ-ਰਾਇਟ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਦਾ ਸਹਿਯੋਗ ਪ੍ਰਾਪਤ ਸੀ। ਟੀਮਾਂ ਆਧੁਨਿਕ ਤਲਾਸ਼ੀ ਉਪਕਰਣਾਂ ਨਾਲ ਲੈਸ ਸਨ, ਜਿਸ ਵਿੱਚ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਅਤੇ ਹੋਰ ਵਿਸ਼ੇਸ਼ ਯੰਤਰ ਸ਼ਾਮਲ ਹਨ । ਸੁਰੱਖਿਆ ਜਾਂਚ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਪੁੱਛਗਿੱਛ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਲਾਸ਼ੀ ਲਈ ਗਈ। ਸਪੈਸ਼ਲ ਡੀ.ਜੀ.ਪੀ. ਨੇ ਸ਼ੱਕੀ ਵਿਅਕਤੀਆਂ ਅਤੇ ਵਸਤਾਂ ਦੀ ਸਖ਼ਤ ਸਕ੍ਰੀਨਿੰਗ ਕਰਨ ’ਤੇ ਜ਼ੋਰ ਦਿੰਦਿਆਂ ਤਾਇਨਾਤ ਟੀਮਾਂ ਨੂੰ ਚੌਵੀ ਘੰਟੇ ਚੌਕਸੀ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।

ਕਾਸੋ ਓਪਰੇਸ਼ਨ ਤੋਂ ਬਾਅਦ ਪੁਲਿਸ ਲਾਈਨਜ਼ ਜਲੰਧਰ ਵਿਖੇ ਸਪੈਸ਼ਲ ਡੀ.ਜੀ.ਪੀ. ਰੇਲਵੇ ਅਤੇ ਪੁਲਿਸ ਕਮਿਸ਼ਨਰ ਜਲੰਧਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਪ੍ਰਬੰਧਾਂ, ਜਨਤਕ ਥਾਵਾਂ ’ਤੇ ਰੋਕਥਾਮ ਉਪਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਕਾਨੂੰਨ-ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ।

By admin

Related Post