Breaking
Sat. May 30th, 2026

ਆਉਣ ਵਾਲੀਆ 2027 ਦੀਆ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ : ਐਡਵੋਕੇਟ ਰੋਹਿਤ ਜੋਸ਼ੀ

ਕਾਂਗਰਸ

ਹੁਸ਼ਿਆਰਪੁਰ 30 ਮਈ ( ਤਰਸੇਮ ਦੀਵਾਨਾ ) – ਕਾਂਗਰਸ ਪਾਰਟੀ ਦੇ ਉੱਘੇ ਲੀਡਰ ਅਤੇ ਸੀਨੀਅਰ ਐਡਵੋਕੇਟ ਰੋਹਿਤ ਜੋਸ਼ੀ ਨੇ ਹਾਲ ਹੀ ਵਿੱਚ ਸੰਪੰਨ ਹੋਈਆਂ ਪੂਰੇ ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਜੋਸ਼ੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਨੇ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।

ਉਹਨਾਂ ਕਿਹਾ ਕਿ ਸੱਤਾਧਾਰੀ ਧਿਰ ਵਲੋ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਉਣ ਦੇ ਬਾਵਜੂਦ, ਵੀ ਕਾਂਗਰਸ ਪਾਰਟੀ ਦੇ ਸਿਰੜੀ ਵਰਕਰਾਂ ਅਤੇ ਉਮੀਦਵਾਰਾਂ ਨੇ ਪੂਰੇ ਪੰਜਾਬ ਵਿੱਚ ਡਟ ਕੇ ਮੁਕਾਬਲਾ ਕੀਤਾ ਹੈ। ਉਹਨਾਂ ਕਿਹਾ ਕਿ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਦੇ ਵੋਟਰਾਂ ਨੇ ਕਾਂਗਰਸ ਦੇ ਹੱਕ ਵਿੱਚ ਫਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਭਵਿੱਖ ਸਿਰਫ਼ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਪੰਜਾਬ ਦੇ ਕਈ ਅਹਿਮ ਨਗਰ ਕੌਂਸਲਾਂ ਵਿੱਚ ਕਾਂਗਰਸ ਦੀ ਸ਼ਾਨਦਾਰ ਕਾਰਗੁਜ਼ਾਰੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਥਾਨਕ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ‘ਸੈਮੀਫਾਈਨਲ’ ਸਨ। ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ। ਲੋਕ ਸਮਝ ਚੁੱਕੇ ਹਨ ਕਿ ਸਿਰਫ਼ ਖੋਖਲੇ ਦਾਅਵਿਆਂ ਨਾਲ ਸੂਬਾ ਨਹੀਂ ਚੱਲ ਸਕਦਾ। ਅੱਜ ਪੰਜਾਬ ਨੂੰ ਤਜ਼ਰਬੇਕਾਰ ਅਤੇ ਵਿਕਾਸ-ਮੁਖੀ ਲੀਡਰਸ਼ਿਪ ਦੀ ਲੋੜ ਹੈ, ਜੋ ਸਿਰਫ਼ ਕਾਂਗਰਸ ਹੀ ਦੇ ਸਕਦੀ ਹੈ। ਉਹਨਾਂ ਚੋਣਾਂ ਵਿੱਚ ਦਿਨ-ਰਾਤ ਮਿਹਨਤ ਕਰਨ ਵਾਲੇ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹੁਣ ਹੋਰ ਵੀ ਮਜ਼ਬੂਤੀ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਮੁੱਦਿਆਂ ਨੂੰ ਚੁੱਕੇਗੀ ਅਤੇ 2027 ਵਿੱਚ ਕਾਂਗਰਸ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਖੁਸ਼ਹਾਲੀ ਦੀ ਲੀਹ ‘ਤੇ ਲਿਆਂਦਾ ਜਾਵੇਗਾ।

By admin

Related Post