Breaking
Mon. Oct 12th, 2026

2027 ਦੀਆਂ ਚੋਣਾਂ ਲਈ ਕਾਂਗਰਸ ਨੇ ਬੂਥ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ਦੀ ਵਿੱਢੀ ਤਿਆਰੀ : ਸੁੰਦਰ ਸ਼ਾਮ ਅਰੋੜਾ

ਕਾਂਗਰਸ

ਸ਼ੇਰਪੁਰ ਬਾਤੀਆਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ, ਜਨਸੰਪਰਕ ਵਧਾਉਣ ਅਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦਾ ਸੱਦਾ

ਹੁਸ਼ਿਆਰਪੁਰ, 12 ਅਕਤੂਬਰ (ਤਰਸੇਮ ਦੀਵਾਨਾ) — ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਸ਼ੇਰਪੁਰ ਬਾਤੀਆਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ, ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਸਰਗਰਮ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ, ਜੋ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਵਰਕਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਬੂਥ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਬੂਥ ’ਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਹੈ। ਇਸ ਮਕਸਦ ਦੀ ਪੂਰਤੀ ਲਈ ਵਰਕਰਾਂ ਦਾ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਜ਼ਰੂਰੀ ਹੈ।

ਵਰਕਰਾਂ ਨੂੰ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ

ਉਨ੍ਹਾਂ ਵਰਕਰਾਂ ਨੂੰ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣਾ ਅਤੇ ਜਨਤਾ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਸਿਆਸੀ ਵਰਕਰਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਪਾਰਟੀ ਵਿਚ ਏਕਤਾ, ਅਨੁਸ਼ਾਸਨ ਅਤੇ ਆਪਸੀ ਤਾਲਮੇਲ ਕਾਇਮ ਰੱਖਦਿਆਂ ਪਿੰਡਾਂ ਅਤੇ ਬੂਥ ਪੱਧਰ ’ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ’ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਤਿਆਰੀਆਂ ਨੂੰ ਤੇਜ਼ ਕਰਨ, ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਜਨਸੰਪਰਕ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਚਰਚਾ ਕੀਤੀ ਗਈ।

ਇਸ ਮੌਕੇ ਸੁਰਜੀਤ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਨੰਬਰਦਾਰ, ਸਤਵਿੰਦਰ ਸਿੰਘ, ਬਲਕਾਰ ਸਿੰਘ, ਸ਼ੇਰ ਸਿੰਘ, ਗੁਰਮੀਤ ਸਿੰਘ, ਡਾ. ਕੁਲਦੀਪ ਸਿੰਘ (ਬਲਾਕ ਪ੍ਰਧਾਨ), ਚਰਨਜੀਤ ਕੌਰ (ਬਲਾਕ ਸੰਮਤੀ ਮੈਂਬਰ), ਸ਼ਰਨਜੀਤ ਕੌਰ ਸੋਨੂੰ, ਕੁਲਦੀਪ ਅਰੋੜਾ, ਬਲਵਿੰਦਰ ਭੱਟੀ, ਹਰਬਿਲਾਸ ਬਾਬਾ ਜੀ ਅਤੇ ਵਿਸ਼ਵਨਾਥ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।

By admin

Related Post