ਵਾਰਡ ਨੰਬਰ 6 ਦੇ ਪ੍ਰਧਾਨ ਵਜੋਂ ਹੋਈ ਨਿਯੁਕਤੀ
ਹਲਕਾ ਇੰਚਾਰਜ ਅਤੇ ਸਰਕਲ ਪ੍ਰਧਾਨ ਨੇ ਕੀਤਾ ਨਿੱਘਾ ਸਵਾਗਤ
ਹੁਸ਼ਿਆਰਪੁਰ 24 ਅਪ੍ਰੈਲ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਇਲਾਕੇ ਦੇ ਯੁਵਾ ਆਗੂ ਸੂਰਿਆ ਮਨੀ ਜੈਨ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸੂਰਿਆ ਮਨੀ ਜੈਨ ਦੀਆਂ ਸਮਾਜਿਕ ਸੇਵਾਵਾਂ ਨੂੰ ਦੇਖਦੇ ਹੋਏ, ਸਰਕਲ ਬਹਾਦਰਪੁਰ ਦੇ ਪ੍ਰਧਾਨ ਹਰਪ੍ਰੀਤ ਪਿੰਟੂ ਵੱਲੋਂ ਉਨ੍ਹਾਂ ਨੂੰ ਵਾਰਡ ਨੰਬਰ 6 ਦਾ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਹਲਕਾ ਇੰਚਾਰਜ ਨੇ ਵਧਾਈ ਦਿੰਦਿਆਂ ਕਿਹਾ, “ਸੂਰਿਆ ਮਨੀ ਜੈਨ ਵਰਗੇ ਮਿਹਨਤੀ ਨੌਜਵਾਨਾਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਬਹੁਤ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾ ਜਜ਼ਬਾ ਵਾਰਡ ਨੰਬਰ 6 ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਉਚਾਈ ‘ਤੇ ਲੈ ਕੇ ਜਾਵੇਗਾ।”
ਉਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਵਚਨਬੱਧ ਹੈ ਅਤੇ ਨਵੇਂ ਆਗੂਆਂ ਦੇ ਸਹਿਯੋਗ ਨਾਲ ਇਹ ਕਾਫਲਾ ਹੋਰ ਵੀ ਵੱਡਾ ਹੋਵੇਗਾ।
ਨਵ-ਨਿਯੁਕਤ ਵਾਰਡ ਪ੍ਰਧਾਨ ਸੂਰਿਆ ਮਨੀ ਜੈਨ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਮੌਕੇ ਜ਼ਿਲ੍ਾ ਵਾਈਸ ਪ੍ਰਧਾਨ ਹਰਭਜਨ ਸਿੰਘ ਐਸਸੀ ਮੋਰਚਾ ਦੇ ਸਿਟੀ ਪ੍ਰਧਾਨ ਸੰਜੀਵ ਥਾਪਰ ਬਹਾਦਰ ਪੁਲਿਸ ਸਰਕਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਹੋਰ ਉੱਗੇ ਪਾਰਟੀ ਵਰਕਰ ਮੌਜੂਦ ਸਨ।

