ਹੁਸ਼ਿਆਰਪੁਰ 4 ਅਪ੍ਰੈਲ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੂੰ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਇਸ ਤੋ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਐਡਵੋਕੇਟ ਭਾਰਦਵਾਜ ਨੂੰ ਆਰ ਟੀ ਆਈ ਸੈਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ। ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਐਡਵੋਕੇਟ ਭਾਰਦਵਾਜ ਪਹਿਲਾਂ ਵੀ ਬਹੁਤ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪਾਰਟੀ ਪ੍ਰਧਾਨ ਵਲੋਂ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਐਡੋਵਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਦੱਸਿਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਕੰਮ ਕਰਨਗੇ।
ਇਸ ਮੌਕੇ ਤੇਜਿੰਦਰ ਸਿੰਘ ਤੇਜੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਵੀ ਮੌਜੂਦ ਸਨ।

