ਦਸੂਹਾ ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ

ਪੁਲਿਸ

ਹੁਸ਼ਿਆਰਪੁਰ / ਦਸੂਹਾ 25 ਮਈ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਨੇ ਸਾਥੀ ਕਰਮਚਾਰੀਆ ਦੇ ਸਹਿਯੋਗ ਨਾਲ ਮੁਲਜਮ ਰਨਦੇਸ ਕੁਮਾਰ ਉਰਫ ਬੱਬਲੂ ਪੁੱਤਰ ਜੋਗਿੰਦਰ ਪਾਲ ਨੂੰ ਕਾਬੂ ਕਰਕੇ ਉਸ ਪਾਸੋਂ 11 ਨਸ਼ੀਲੇ ਟੀਕੇ ਬ੍ਰਾਮਦ ਕਰਕੇ ਉਸ ਉੱਪਰ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ , ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਕਤ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ!

ਇਸੇ ਤਰਾਂ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਰਵਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆ ਨਾਲ ਮੁਲਜਮ ਸਿਵ ਕੁਮਾਰ ਪੁਤਰ ਤੀਰਥ ਸਿੰਘ ਨੂੰ ਕਾਬੂ ਕਰਕੇ ਇਕ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਦਾ ਇਕ ਬ੍ਰਾਮਦ ਕਰਕੇ ਉਸ ਉਪਰ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ ਉਹਨਾਂ ਦੱਸਿਆ ਕਿ ਉਕਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਨੂੰ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਜਾਵੇਗਾ ।

By admin

Related Post