Breaking
Mon. Jun 16th, 2025

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਕਥਿਤ ਦੋਸ਼ੀ ਗ੍ਰਿਫਤਾਰ

ਪੁਲਿਸ

ਹੁਸ਼ਿਆਰਪੁਰ / ਦਸੂਹਾ 8 ਜੂਨ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਸਰਬਜੀਤ ਸਿੰਘ ਨੇ ਮੁਲਜਮ ਹਿੰਮਤ ਸਿੰਘ ਉਰਫ ਬੰਟੀ ਕਸ਼ਵ ਪੁੱਤਰ ਜੋਗਿੰਦਰ ਸਿੰਘ ਵਾਸੀ ਕਸਬਾ ਮੁਹੱਲਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਇੱਕ ਨੀਡਲ ਸਰਿੰਜ਼ ਨਾਲ ਨਸ਼ਾ ਕਰਦੇ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ । ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਕਤ ਵਿਅਕਤੀ ਨੂੰ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਜਾਵੇਗਾ।

By admin

Related Post