Breaking
Sat. Apr 26th, 2025

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸਬੰਧਤ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ

ਜੀ.ਐਮ. ਡੀ.ਆਈ.ਸੀ. ਨੋਡਲ ਅਫ਼ਸਰ ਨਿਯੁਕਤ, ਉਦਯੋਗਾਂ ਨਾਲ ਤਾਲਮੇਲ ਕਰਕੇ ਅੱਜ ਹੀ ਕਰਵਾਉਣਗੇ ਪੈਂਡੈਂਸੀ ਦਾ ਨਿਪਟਾਰਾ

ਉਦਯੋਗਾਂ ਨਾਲ ਜੁੜੇ ਕਿਸੇ ਵੀ ਮਾਮਲੇ ’ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

ਜਲੰਧਰ 26 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ।

ਇਥੇ ਉਦਯੋਗਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਉਨ੍ਹਾਂ ਨੂੰ ਕਿਹਾ ਕਿ ਉਦਯੋਗਾਂ ਨੂੰ ਦਰਪੇਸ਼ ਮੁੱਦਿਆਂ, ਸਮੱਸਿਆਵਾਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਸਬੰਧੀ ਮਾਮਲਿਆਂ ਨੂੰ ਸਰਬਓਤਮ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਰਾਹ ਵਿੱਚ ਕੋਈ ਰੁਕਾਵਟ ਨਾ ਆਵੇ, ਇਸ ਲਈ ਸਾਰੇ ਅਧਿਕਾਰੀ ਆਪੋ-ਆਪਣੇ ਵਿਭਾਗਾਂ ਵਿੱਚ ਜੇਕਰ ਸਨਅਤ ਨਾਲ ਸਬੰਧਤ ਕੋਈ ਪੈਂਡੈਂਸੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਨੂੰ ਨੋਡਲ ਅਫ਼ਸਰ ਨਿਯੁਕਤ ਕਰਦਿਆਂ ਹਦਾਇਤ ਕੀਤੀ ਗਈ ਕਿ ਉਦਯੋਗਾਂ ਨਾਲ ਜੁੜੇ ਵਿਭਾਗਾਂ ਨਾਲ ਤਾਲਮੇਲ ਕਰਕੇ ਅੱਜ ਹੀ ਇੰਡਸਟਰੀ ਨਾਲ ਸਬੰਧਤ ਪੈਂਡੈਂਸੀ ਦਾ ਨਿਪਟਾਰਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਉਦਯੋਗਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਪੈਂਡੈਂਸੀ ਨਿਰਧਾਰਤ ਸਮੇਂ ਤੋਂ ਜ਼ਿਆਦਾ ਲੰਬਿਤ ਪਾਈ ਗਈ ਤਾਂ ਸੰਬੰਧਤ ਅਧਿਕਾਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਦਯੋਗਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਦਯੋਗਿਕ ਇਕਾਈਆਂ ਤੇ ਸਨਅਤਾਂ ਨੂੰ ਜ਼ਿਲ੍ਹੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

By admin

Related Post