Breaking
Fri. Jan 16th, 2026

ਡੇਰਾ ਸੱਚਖੰਡ ਦੁੱਧਾਧਾਰੀ ਵਿਖ਼ੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਾਲਾਨਾ ਜੋੜ ਮੇਲਾ

ਹੁਸ਼ਿਆਰਪੁਰ / ਈਸਪੁਰ 15 ਜਨਵਰੀ (ਤਰਸੇਮ ਦੀਵਾਨਾ ) – ਡੇਰਾ ਸ੍ਰੀ 108 ਸੰਤ ਬਾਬਾ ਬਸਾਉ ਦਾਸ ਜੀ ਸੱਚਖੰਡ ਦੂਧਾਧਾਰੀ ਅਤੇ ਸੰਤ ਬਾਬਾ ਮੰਗਲ ਦਾਸ ਜੀ ਪਿੰਡ ਈਸਪੁਰ ਵਿਖੇ ਸੰਤ ਬੀਬੀ ਪ੍ਰਕਾਸ਼ ਕੌਰ ਜੀ ਅਤੇ ਡੇਰਾ ਸੰਚਾਲਕ ਸ੍ਰੀ 108 ਸੰਤ ਹਰਵਿੰਦਰ ਦਾਸ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਅਤੇ ਰਾਗੀ ਜੱਥਿਆਂ ਤੇ ਸੰਤ-ਮਹਾਪੁਰਸ਼ਾਂ ਵੱਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸਟੇਜ ਸਕੱਤਰ ਦੀ ਭੂਮਿਕਾ ਤਰਸੇਮ ਲਾਲ ਜੇ.ਈ. ਨੇ ਨਿਭਾਈ। ਸੰਗਤਾਂ ਨੂੰ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਸਲਾਨਾ ਜੋੜ ਮੇਲੇ ਮੌਕੇ ਬ੍ਰਹਮਲੀਨ 108 ਸੰਤ ਮੰਗਲ ਦਾਸ ਜੀ ਦੀ ਯਾਦ ਨੂੰ ਸਮਰਪਿਤ ਲਗਾਏ ਖੂਨ ਦਾਨ ਕੈਂਪ ਵਿੱਚ ਅਨੇਕਾਂ ਹੀ ਨੌਜਵਾਨਾਂ ਨੇ ਖ਼ੂਨਦਾਨ ਕੀਤਾ।

By admin

Related Post